ਬਠਿੰਡਾ:ਪੰਜਾਬ ਦੀ ਨੌਜਵਾਨ ਪੀੜ੍ਹੀ ਲਗਾਤਾਰ ਨਸ਼ੇ ਦੀ ਭੇਟ ਚੜ੍ਹੀ ਰਹੀ ਹੈ। ਨਸ਼ੇ ਦੀ ਭੇਟ ਚੜ੍ਹ ਰਹੀ ਜਾਵਾਨੀ ਨੂੰ ਲੈਕੇ ਕਈ ਤਰ੍ਹਾਂ ਦੇ ਸਵਾਲ ਸਰਕਾਰਾਂ ਤੇ ਲੀਡਰਾਂ‘ਤੇ ਖੜ੍ਹੇ ਹੁੰਦੇ ਹਨ। ਆਮ ਲੋਕਾਂ ਵੱਲੋਂ ਅਕਸਰ ਹੀ ਸੂਬੇ ਦੇ ਲੀਡਰਾਂ ਤੇ ਇਲਜ਼ਾਮ ਲਗਾਏ ਜਾਂਦੇ ਹਨ ਕਿ ਆਪਣੇ ਸਿਆਸੀ ਮੁਫਾਦਾ ਲਈ ਨੌਜਵਾਨਾਂ ਪੀੜ੍ਹੀ ਨੂੰ ਲੀਡਰ ਵਰਤਦੇ ਹਨ। ਦੂਜੇ ਪਾਸੇ ਲੋਕਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਉੱਪਰ ਵੀ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾਂਦੇ ਹਨ ।
ਲੋਕਾਂ ਦਾ ਕਹਿਣੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਤੇ ਵੋਟਾਂ ਤੋਂ ਐਣ ਪਹਿਲਾਂ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ ਕਿ ਉਹ ਸੱਤਾ ਦੇ ਵਿੱਚ ਆਉਂਦੇ ਹੀ ਚਾਰ ਹਫਤਿਆਂ ਦੇ ਵਿੱਚ ਨਸ਼ੇ ਦਾ ਲੱਕ ਤੋੜ ਕੇ ਰੱਖ ਦੇਣਗੇ ਪਰ ਸੂਬੇ ਦੇ ਵਿੱਚ ਵਿਧਾਨ ਸਭਾ ਚੋਣਾਂ ਦੁਬਾਰਾ ਆਉਣ ਵਾਲੀਆਂ ਹੋ ਚੁੱਕੀਆਂ ਹਨ ਪਰ ਪੰਜਾਬ ਚ ਨਸ਼ਾ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ।