ਬਠਿੰਡਾ: ਪੰਜਾਬ ’ਚ ਨਸ਼ਿਆ ’ਤੇ ਠੱਲ੍ਹ ਪਾਉਣ ਦੇ ਲਈ ਜਿੱਥੇ ਪੰਜਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੇ ਪੱਧਰ ’ਤੇ ਮੁਹਿੰਮ ਚਲਾ ਰਹੀ ਹੈ ਉੱਥੇ ਹੀ ਨਸ਼ੇ ਦੀ ਦਲਦਲ ਚ ਫਸ ਚੁੱਕੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਸ਼ਹਿਰ ਸ਼ਹਿਰ ਨਸ਼ਾ ਛੁਡਾਉ ਕੇਂਦਰ ਖੋਲ੍ਹੇ ਗਏ ਹਨ। ਪਰ ਹੁਣ ਨਸ਼ਾ ਛੱਡਣ ਵਾਲੇ ਨੌਜਵਾਨ ਮੈਡੀਕਲ ਨਸ਼ੇ ਦੇ ਆਦੀ ਹੋ ਰਹੇ ਹਨ ਕਿਉਂਕਿ ਜੋ ਡਾਕਟਰਾਂ ਵੱਲੋਂ ਨਸ਼ਾ ਛੁਡਾਉਣ ਲਈ ਬਰੂਫਨ ਨਾਮਕ ਗੋਲੀ ਇਨ੍ਹਾਂ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ ਉਸ ਨੂੰ ਲੈ ਕੇ ਨੌਜਵਾਨ ਮਾਨਸਿਕ ਰੋਗੀ ਹੋ ਰਹੇ ਹਨ।
ਇਸ ਸਬੰਧ ਚ ਨੌਜਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਹ ਇਹ ਗੋਲੀ ਦਾ ਸੇਵਨ ਨਹੀਂ ਕਰਦੇ ਉਨ੍ਹਾਂ ਸਮੇਂ ਉੁਨ੍ਹਾਂ ਨੂੰ ਸੰਤੁਸ਼ਟੀ ਨਹੀਂ ਮਿਲਦੀ ਪਰ ਸਰਕਾਰੀ ਹਸਪਤਾਲਾਂ ਵਿਚਾਲੇ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਉਨ੍ਹਾਂ ਨੂੰ ਸਿਰਫ਼ ਦੋ ਦਿਨ ਦੀਆਂ ਹੀ ਇਹ ਗੋਲੀਆਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਨਸ਼ਾ ਛਡਾਊ ਕੇਂਦਰਾਂ ਦੇ ਚੱਕਰ ਕੱਟਣੇ ਪੈਂਦੇ ਹਨ। ਨੌਜਵਾਨਾਂ ਨੇ ਦੱਸਿਆ ਕਿ ਇਸ ਗੋਲੀ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਬਲੈਕ ਦਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੇਕਰ ਉਹ ਦਵਾਈ ਬਾਹਰੋਂ ਖ਼ਰੀਦਦੇ ਹਨ ਤਾਂ ਉਨ੍ਹਾਂ ਨੂੰ 300 ਤੋਂ 400 ਰੁਪਏ ਇਸ ਗੋਲੀ ਲਈ ਖਰਚਣੇ ਪੈਂਦੇ ਹਨ।