ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਉਮਦੀਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਤੱਕ ਸੂਬੇ ਦੇ 13 ਲੋਕ ਸਭਾ ਹਲਕਿਆਂ ਲਈ 107 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ।
ਹੁਣ ਤੱਕ 107 ਉਮੀਦਵਾਰਾਂ ਨੇ ਭਰੇ ਕਾਗਜ਼
ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਹੁਣ ਤੱਕ 107 ਉਮਦੀਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ।
ਕਰੁਣਾ ਰਾਜੂ ਨੇ ਦੱਸਿਆ ਕਿ 22 ਅਪ੍ਰੈਲ ਤੋਂ ਹੁਣ ਤੱਕ 107 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਗਨ ਤੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੂੰ 1171 ਸ਼ਿਕਾਇਤਾਂ ਮਿਲੀਆਂ ਹਨ ਜਿਨ੍ਹਾਂ ਵਿੱਚੋਂ ਵਿਚੋਂ 523 ਸ਼ਿਕਾਇਤਾਂ ਸਹੀ ਮਿਲੀਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕੀਤੀ ਗਈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੁਣ ਤਕ ਪੰਜਾਬ ਵਿੱਚ 96 ਫ਼ੀਸਦੀ ਹਥਿਆਰ ਜਮ੍ਹਾਂ ਕਰਵਾਏ ਗਏ ਹਨ ਤੇ 9.3ਲੱਖ ਲੀਟਰ ਸ਼ਰਾਬ ਫੜੀ ਜਾ ਚੁੱਕੀ ਹੈ ਜਦਕਿ 7 ਟਨ ਤੋਂ ਜ਼ਿਆਦਾ ਡਰੱਗਜ਼ ਫੜੇ ਗਏ ਹਨ। ਇਸ ਦੇ ਨਾਲ ਹੀ 25 ਕਰੋੜ ਦੀ ਨਕਦੀ, ਸੋਨਾ ਅਤੇ ਹੋਰ ਗਹਿਣੇ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਕੁੱਲ ਰਿਕਵਰੀ 235 ਕਰੋੜ ਦੇ ਲਗਭਗ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਰਿਕਵਰੀ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।