ਪੰਜਾਬ

punjab

ETV Bharat / state

'ਆਪ' ਦੀ ਪੰਜਾਬ ਇਕਾਈ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ - ਆਮ ਆਦਮੀ ਪਾਰਟੀ

'ਨਹੀਂ ਝੂਠੇ ਵਾਅਦੇ.... ਸਿਰਫ਼ ਪੱਕੇ ਇਰਾਦੇ' ਸਲੋਗਨ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਪੰਜਾਬ ਲਈ ਵਖਰਾ ਰੋਡ ਮੈਪ ਤਿਆਰ ਕਰਨ ਦੀ ਗੱਲ ਆਖੀ।

a

By

Published : May 9, 2019, 1:43 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫ਼ਰੰਸ ਕਰਕੇ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਅਰੋੜਾ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਨਵੀਂ ਪੀੜ੍ਹੀ ਸ਼ੁਰੂ ਕਰਨ ਜਾ ਰਹੀ ਹੈ।

ਅਮਨ ਅਰੋੜਾ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਕਾਂਗਰਸ ਨੇ ਅਜੇ ਤੱਕ ਪੰਜਾਬ ਲਈ ਆਪਣਾ ਵਿਜ਼ਨ ਸਾਫ਼ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਆਪਣਾ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ ਹੈ ਕਿਉਂਕਿ ਜੋ ਕਾਂਗਰਸ ਕਹੇਗੀ ਭਾਜਪਾ ਉਹੀ ਚੋਣ ਮਨੋਰਥ ਪੱਤਰ ਜਾਰੀ ਕਰੇਗੀ।

ਚੋਣ ਮਨੋਰਥ ਪੱਤਰ

'ਆਪ' ਦੇ ਚੋਣ ਮਨੋਰਥ ਪੱਤਰ ਦੀ ਤਰੀਫ਼ ਕਰਦਿਆਂ ਅਰੋੜਾ ਨੇ ਕਿਹਾ ਕਿ 'ਆਪ' ਨੇ ਪੰਜਾਬ ਲਈ ਆਪਣਾ ਰੋਡ ਮੈਪ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਕਿ ਉਹ ਚੋਣ ਮਨੋਰਥ ਵਿੱਚ ਮੋਦੀ ਦੀ ਜੁਮਲੇਬਾਜ਼ੀ ਅਤੇ ਕਾਂਗਰਸ ਦੇ ਝੂਠੇ ਵਾਅਦੇ ਲੈ ਕੇ ਨਹੀਂ ਆਏ ਹਨ।

ਅਰੋੜਾ ਨੇ ਦਾਅਵਾ ਕੀਤਾ ਕਿ ਉਹ ਇਲਾਜ ਲਈ ਪੀਜੀਆਈ ਅਤੇ ਏਮਜ਼ ਵਰਗੇ ਹਸਪਤਾਲ ਲੈ ਕੇ ਆਉਣਗੇ ਅਤੇ ਪੰਜਾਬ ਵਿੱਚ ਪਾਣੀ ਦੀ ਸ਼ੁੱਧਤਾ ਲਈ ਬਚਾਉਣ ਲਈ ਵਖਰਾ ਬਜਟ ਲਿਆਦਾਂ ਜਾਵੇਗਾ।

ABOUT THE AUTHOR

...view details