ਪੰਜਾਬ

punjab

ETV Bharat / state

ਬਹਿਬਲ ਕਲਾਂ SIT: ਐਕਟਿੰਗ ਡੀਜੀਪੀ ਨੇ ਮੈਂਬਰਾਂ ਨੂੰ ਕੀਤਾ ਤਲਬ - adgp prabodh kumar

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਐਈਟੀ ਵਿਚਾਲੇ ਪਾੜ ਨੂੰ ਦੂਰ ਕਰਨ ਲਈ ਐਕਟਿੰਗ ਡੀਜੀਪੀ ਵੀ.ਕੇ. ਭਾਵਰਾ ਨੇ ਮੈਂਬਰਾਂ ਨੂੰ ਤਲਬ ਕੀਤਾ।

ਫ਼ੋਟੋ

By

Published : Jun 2, 2019, 3:26 PM IST


ਚੰਡੀਗੜ੍ਹ: ਸਾਲ 2015 ਵਿੱਚ ਹੋਏ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਐਈਟੀ ਵਿਚਾਲੇ ਪਾੜ ਪੈਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਹਰਕਤ ਵਿੱਚ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਐਕਟਿੰਗ ਡੀਜੀਪੀ ਵੀ.ਕੇ. ਭਾਵਰਾ ਐੱਸਆਈਟੀ ਮੈਂਬਰਾਂ ਦਾ ਆਪਸੀ ਮਤਭੇਦ ਸੁਲਝਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਇਸ ਦੀ ਰਿਪੋਰਟ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣਗੇ।
ਜ਼ਿਕਰਯੋਗ ਹੈ ਕਿ ਐੱਸਆਈਟੀ ਦੇ ਮੁਖੀ ਪ੍ਰਬੋਧ ਕੁਮਾਰ ਨੇ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਨੂੰ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਡੀਜੀਪੀ ਦਿਨਕਰ ਗੁਪਤਾ ਨੂੰ ਚਿੱਠੀ ਲਿਖ ਸ਼ਿਕਾਇਤ ਕੀਤੀ ਸੀ ਅਤੇ ਕੁੰਵਰ ਵਿਜੇ ਪ੍ਰਤਾਪ 'ਤੇ ਮਨਮਰਜ਼ੀ ਕਰਨ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਜ਼ਿੰਮੇਵਾਰ ਦੱਸਿਆ।

ABOUT THE AUTHOR

...view details