ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਉਚ ਪੱਧਰੀ ਵਫ਼ਦ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਉਨ੍ਹਾਂ ਦੇ ਚੰਡੀਗੜ੍ਹ ਦਫਤਰ ਵਿਖੇ ਮਿਲਿਆ। ਇਸ ਦੌਰਾਨ ਅਕਾਲੀਆਂ ਨੇ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਡੇਰਾ ਸਾਹਿਬ ਵਿਖੇ ਵਰਕਰਾਂ ਨੂੰ ਵਰਤਾਈ ਸ਼ਰਾਬ ਤੋਂ ਜਾਣੂ ਕਰਵਾਇਆ।
ਬੀਬੀ ਜਗੀਰ ਕੌਰ ਨੇ ਵਰਤਾਈ ਸ਼ਰਾਬ, ਅਕਾਲੀਆਂ ਕੀਤੀ ਚੋਣ ਅਧਿਕਾਰੀ ਕੋਲ ਸ਼ਿਕਾਇਤ - punjab news
ਡੇਰਾ ਸਾਹਿਬ ਵਿਖੇ ਸ਼ਰਾਬ ਵਰਤਾਈ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅੱਜ ਚੋਣ ਅਧਿਕਾਰੀ ਨੂੰ ਮਿਲੇ। ਉਨ੍ਹਾਂ ਇਲਜ਼ਾਮ ਲਾਇਆ ਕਿ ਬੀਬੀ ਜਗੀਰ ਕੌਰ ਵੋਟਰਾਂ ਨੂੰ ਸ਼ਰਾਬ ਵਰਤਾ ਰਹੀ ਹੈ।
ਬੀਬੀ ਜਗੀਰ ਕੌਰ ਨੇ ਵਰਤਾਈ ਸ਼ਰਾਬ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਚੋਣ ਅਧਿਕਾਰੀ ਨੂੰ ਦੱਸਿਆ ਕਿ ਕਿਵੇਂ ਡੇਰਾ ਸਾਹਿਬ ਵਿਖੇ ਬੀਬੀ ਜਗੀਰ ਕੌਰ ਸ਼ਰਾਬ ਵਰਤਾ ਕੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੀਆਂ ਹਨ।
ਇਸ ਮੌਕੇ ਚੋਣ ਅਧਿਕਾਰੀ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦੀ ਗੱਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ।
ਜ਼ਿਕਰਯੋਗ ਹੈ ਕਿ ਟਕਸਾਲੀ ਪਹਿਲਾਂ ਹੀ ਕਹਿ ਚੁੱਕੇ ਹਨ ਹਲਕਾ ਖਡੂਰ ਸਾਹਿਬ ਵਿਖੇ ਚੋਣਾਂ ਦੌਰਾਨ ਧੱਕਾ ਹੋ ਸਕਦਾ ਹੈ।