ਪੰਜਾਬ

punjab

ETV Bharat / state

ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਉਣ ਲਈ ਬਾਦਲ ਨੇ ਕੀਤੀ ਅਪੀਲ - pm modi

ਪਰਕਾਸ਼ ਸਿੰਘ ਬਾਦਲ ਨੇ ਇੱਕ ਵੀਡੀਓ ਰਾਹੀਂ ਭਾਜਪਾ ਨੂੰ ਵੋਟ ਪਾਉਣ ਦੀ ਕੀਤੀ ਅਪੀਲ। ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਮੀਨ ਨਾਲ ਜੁੜਿਆ ਹੋਇਆ ਤੇ ਤਜ਼ੁਰਬੇਕਾਰ ਦੱਸਿਆ।

ਫ਼ੋਟੋ

By

Published : May 10, 2019, 1:48 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇੱਕ ਵੀਡੀਓ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਵੋਟ ਅਪੀਲ ਕੀਤੀ ਹੈ।

ਬਾਦਲ ਨੇ ਇਸ ਵੀਡੀਓ ਵਿੱਚ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਇੱਕ ਤਜ਼ੁਰਬੇਕਾਰ ਅਤੇ ਜ਼ਮੀਨ ਨਾਲ ਜੁੜਿਆ ਆਗੂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਖ਼ੂਬੀਆਂ ਪ੍ਰਧਾਨ ਮੋਦੀ ਵਿੱਚ ਹਨ ਇਸ ਦੇਸ਼ ਦੇ ਹਰ ਇੱਕ ਵੋਟਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਉਸ ਨਾਲ ਜੁੜੀਆਂ ਪਾਰਟੀਆਂ ਨੂੰ ਵੋਟ ਕਰਨੀ ਚਾਹੀਦੀ ਹੈ ਤਾਂ ਜੋ ਮੁੜ ਮੋਦੀ ਦੀ ਸਰਕਾਰ ਬਣ ਸਕੇ।

ਵੀਡੀਓ

ਦੱਸਣਯੋਗ ਹੈ ਕਿ ਪਰਕਾਸ਼ ਸਿੰਘ ਬਾਦਲ, ਜੋ ਕਿ ਐੱਨ.ਡੀ.ਏ. ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ, ਦੀ ਇਹ ਵੀਡੀਓ ਭਾਰਤੀ ਜਨਤਾ ਪਾਰਟੀ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ।

ABOUT THE AUTHOR

...view details