ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਸੂਬਾ ਸਰਕਾਰ 'ਤੇ ਹਮਲਾ ਬੋਲਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ ਕਰਾਰ ਦਿੱਤਾ ਗਿਆ।
ਕੈਪਟਨ ਸਰਕਾਰ 'ਤੇ ਵਰ੍ਹੇ ਬਿਕਰਮ ਸਿੰਘ ਮਜੀਠੀਆ
ਕੈਪਟਨ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਾਂਗਰਸ ਸਰਕਾਰ ਤੇ ਜਮ ਕੇ ਨਿਸ਼ਾਨੇ ਸਾਧੇ। ਮਜੀਠੀਆ ਨੇ ਸਰਕਾਰ ਨੂੰ ਹਰ ਪੱਖੋਂ ਫ਼ੇਲ ਸਰਕਾਰ ਕਰਾਰ ਦਿੱਤਾ ਹੈ।
ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਅਜੇ ਤੱਕ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਨਾਲ ਵੀ ਕੈਪਟਨ ਸਰਕਾਰ ਵੱਲੋਂ ਕੋਝਾ ਮਜ਼ਾਕ ਕੀਤਾ ਗਿਆ ਹੈ। ਜਿਸ ਦਾ ਜਵਾਬ ਸੂਬੇ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਦੇ ਦੇਣਗੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਭੁੱਲ ਚੁੱਕੇ ਨੇ ਜਿਸ ਕਰਕੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਨੇ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਆਉਣ 'ਤੇ ਵੱਡੇ ਪੱਧਰ 'ਤੇ ਪੈਸਾ ਖਰਚ ਕੀਤਾ ਜਾਂਦਾ ਹੈ ਪਰ ਆਮ ਲੋਕਾਂ ਲਈ ਕੈਪਟਨ ਸਰਕਾਰ ਕੁਝ ਨਹੀਂ ਕਰ ਰਹੀ ਇਹ ਸੂਬੇ ਦੇ ਲੋਕਾਂ ਨਾਲ ਇੱਕ ਵੱਡਾ ਮਜ਼ਾਕ ਹੈ। ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਦਵਿੰਦਰ ਸਿੰਘ ਘੁਬਾਇਆ ਅਤੇ ਚਰਨਜੀਤ ਸਿੰਘ ਚੰਨੀ 'ਤੇ ਵੀ ਨਿਸ਼ਾਨਾ ਸਾਧਿਆ।