ਚੰਡੀਗੜ੍ਹ: ਪੰਜਾਬ 'ਚ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਨੂੰ ਵੇਖਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲੰਧਰ ਦੌਰੇ 'ਤੇ ਹਨ ਜਿੱਥੇ ਉਹ ਕਰਤਾਰਪੁਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
ਜਲੰਧਰ ਦੌਰੇ 'ਤੇ ਕੈਪਟਨ, ਕਰਤਾਰਪੁਰ 'ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ - capt. amrinder singh on jalandhar tour
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਦੌਰੇ 'ਤੇ ਹੋਣਗੇ ਜਿੱਥੇ ਉਹ ਹਲਕਾ ਕਰਤਾਰਪੁਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
ਫ਼ਾਈਲ ਫ਼ੋਟੋ।
ਮੁੱਖ ਮੰਤਰੀ ਦੁਪਹਿਰੇ ਸਾਢੇ ਤਿੰਨ ਵਜੇ ਕਰਤਾਰਪੁਰ ਪਹੁੰਚਣਗੇ ਅਤੇ ਉੱਥੋਂ ਦੀ ਦਾਣਾ ਮੰਡੀ 'ਚ ਜਨ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਗੰਗਸਰ ਸਾਹਿਬ ਨੇੜੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ।