ਚੰਡੀਗੜ੍ਹ: ਐਤਵਾਰ ਨੂੰ ਮੈਨਚੈਸਟਰ ਦੇ ਓਲਡ ਟ੍ਰੈਫ਼ਰ ਮੈਦਾਨ 'ਚ ਭਾਰਤ-ਪਾਕਿਸਤਾਨ ਵਿਚਾਲੇ ਹਾਈਵੋਲਟੇਜ ਮੁਕਾਬਲਾ ਹੋਣ ਵਾਲਾ ਹੈ। ਮੁਕਾਬਲੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਭਾਰਤੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਕੈਪਟਨ ਨੇ ਟਵੀਟ ਕਰਕੇ ਭਾਰਤੀ ਟੀਮ ਨੂੰ ਦਿੱਤੀਆਂ 'ਸ਼ੁੱਭਕਾਮਨਾਵਾਂ' - india vs pakistan
ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਟੀਮ ਨੂੰ 'ਸ਼ੁੱਭਕਾਮਨਾਵਾਂ' ਦਿੱਤੀਆਂ।
ਫ਼ਾਈਲ ਫ਼ੋਟੋ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਅੱਜ ਦੇ ਮੈਚ ਲਈ ਭਾਰਤੀ ਟੀਮ ਨੂੰ ਸ਼ੁੱਭਕਾਮਨਾਵਾਂ, ਮੈਨੂੰ ਯਕੀਨ ਹੈ ਕਿ ਅਸੀਂ ਵਿਸ਼ਵ ਕੱਪ 'ਚ ਪਾਕਿਸਤਾਨ ਵਿਰੁੱਧ ਇੱਕ ਹੋਰ ਮੈਚ ਜਿੱਤਾਂਗੇ।"
ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਰਾਨ ਖ਼ਾਨ ਨੇ ਵੀ ਟਵੀਟ ਕਰਕੇ ਪਾਕਿਸਤਾਨ ਟੀਮ ਦਾ ਹੌਂਸਲਾ ਵਧਾਇਆ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।