ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ ਦੇ ਨਵੇਂ ਚੁਣੇ ਗਏ ਚੇਅਰਮੈਨ ਰਾਜ ਕੁਮਾਰ ਵੇਰਕਾ ਨੂੰ ਵਧਾਈ ਦਿੱਤੀ ਹੈ। ਵੇਰਕਾ ਨੂੰ ਵਧਾਈ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਖੁਦ ਉਨ੍ਹਾਂ ਦੇ ਦਫਤਰ ਪੁੱਜੇ। ਇੰਨਾ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਕਾਫ਼ੀਦੇਰ ਰਾਜ ਕੁਮਾਰ ਵੇਰਕਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੌਜੂਦ ਵੀ ਰਹੇ ਤੇ ਵੇਰਕਾ ਸਮੇਤਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਤਸਵੀਰਾਂ ਵੀ ਖਿਚਵਾਈਆਂ।
ਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ ਦੇ ਨਵੇਂ ਚੇਅਰਮੈਨ ਬਣਨ 'ਤੇ ਵੇਰਕਾ ਨੂੰ ਕੈਪਟਨ ਨੇ ਦਿੱਤੀ ਵਧਾਈ
ਰਾਜ ਕੁਮਾਰ ਵੇਰਕਾ ਚੁਣੇ ਗਏ ਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ ਦੇ ਨਵੇਂ ਚੇਅਰਮੈਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ।
ਰਾਜ ਕੁਮਾਰ ਵੇਰਕਾ ਨਾਲ ਫੋਟੋ ਖਿਚਵਾਉਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਰਾਜ ਕੁਮਾਰ ਵੇਰਕਾ ਇਸ ਅਹੁਦੇ ਤੇ ਬੈਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ। ਇਸ ਮੌਕੇ ਰਾਜ ਕੁਮਾਰ ਵੇਰਕਾ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।