ਚੰਡੀਗੜ੍ਹ: ਪੰਜਾਬ ਦੀਆਂ 13 ਸੀਟਾਂ 'ਤੇ ਜਿੱਥੇ ਵੋਟਿੰਗ ਜਾਰੀ ਹੈ ਉੱਥੇ ਕਾਂਗਰਸ ਪਾਰਟੀ 2 ਫਾੜ ਹੁੰਦੀ ਨਜ਼ਰ ਆ ਰਹੀ ਹੈ। ਨਵਜੋਤ ਕੌਰ ਸਿੱਧੂ ਨੂੰ ਟਿਕਟ ਨਾ ਮਿਲਣ ਕਾਰਨ ਚੱਲ ਰਹੀਆਂ ਬਿਆਨਬਾਜ਼ੀਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਪ੍ਰਤੀਕਰਮ ਦਿੱਤਾ ਹੈ।
ਚੋਣਾਂ ਵਾਲੇ ਦਿਨ 2 ਫਾੜ ਹੋਈ ਕਾਂਗਰਸ - navjot singh sidhu
ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵਿਰੁੱਧ ਪਾਰਟੀ ਚੋਣਾਂ ਤੋਂ ਬਾਅਦ ਕਾਰਵਾਈ ਕਰ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਸੰਕੇਤ।
ਨਿਊਜ਼ ਏਜੰਸੀ ਏ.ਐੱਨ.ਆਈ. ਨੂੰ ਦਿੱਤੇ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਧੂ ਨੂੰ ਉਸ ਦੇ ਬਚਪਨ ਤੋਂ ਦਾਣਦੇ ਹਨ ਤੇ ਉਨ੍ਹਾਂ ਦਾ ਨਵਜੋਤ ਸਿੱਧੂ ਨਾਲ ਕੋਈ ਮਤਭੇਦ ਨਹੀਂ ਪਰ ਸਿੱਧੂ ਵੱਲੋਂ 2 ਦਿਨ ਪਹਿਲਾਂ ਆਪਣੀ ਪਤਨੀ ਦੇ ਹੱਕ ਵਿੱਚ ਜੋ ਬਿਆਨ ਦਿੱਤਾ ਗਿਆ ਸੀ ਉਸ ਦਾ ਪਾਰਟੀ 'ਤੇ ਮਾੜਾ ਅਸਰ ਪਵੇਗਾ। ਕੈਪਟਨ ਨੇ ਕਿਹਾ ਕਿ ਸ਼ਾਇਦ ਸਿੱਧੂ ਖ਼ੁਦ ਮੁੱਖ ਮੰਤਰੀ ਬਣ ਕੇ ਮੈਨੂੰ ਹਟਾਉਣਾ ਚਾਹੁੰਦੇ ਹਨ।
ਕੈਪਟਨ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪਾਰਟੀ ਹਾਈਕਮਾਨ ਇਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਕਿਉਂਕਿ ਪਾਰਟੀ ਵਿਰੋਧੀ ਗਤਿਵਿਧੀਆਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ।