ਚੰਡੀਗੜ੍ਹ: ਲੁਧਿਆਣਾ ਕੇਂਦਰੀ ਜੇਲ੍ਹ 'ਚ ਹੋਈ ਖੂਨੀ ਝੜਪ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਸੀ ਲੁਧਿਆਣਾ ਤੋਂ ਮੈਜਿਸਟ੍ਰੇਰੀਅਲ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਕੈਪਟਨ ਨੇ ਇਸ ਪੁਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਲੁਧਿਆਣਾ ਜੇਲ੍ਹ ਮਾਮਲਾ: ਕੈਪਟਨ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ - ਕੈਪਟਨ
ਲੁਧਿਆਣਾ ਕੇਂਦਰੀ ਜੇਲ੍ਹ 'ਚ ਹੋਈ ਖੂਨੀ ਝੜਪ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਸੀ ਲੁਧਿਆਣਾ ਤੋਂ ਮੈਜਿਸਟ੍ਰੇਰੀਅਲ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਕੈਪਟਨ ਅਮਰਿੰਦਰ ਸਿੰਘ
ਇਸ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਦੇਸ਼ ਵਿੱਚ ਸਭ ਤੋਂ ਚੰਗੀ ਹੈ। ਲੁਧਿਆਣਾ 'ਚ ਹੋਈ ਇਸ ਝੜਪ ਤੋਂ ਬਾਅਦ ਕਾਂਗਰਸ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ। ਇਸ ਮੌਕੇ ਕੈਪਟਨ ਨੇ ਕਿਹਾ, "ਸਥਿਤੀ ਨਾਲ ਨਿਪਟਣ ਲਈ ਅਸੀਂ ਇੱਕਠੇ ਹੋ ਕੇ ਕੰਮ ਕਰ ਰਹੇ ਹਾਂ।"
ਜ਼ਿਕਰਯੋਗ ਹੈ ਕਿ ਰਾਜਿੰਦਰਾ ਮੈਡੀਕਲ ਹਸਪਤਾਲ ਪਟਿਆਲਾ ਵਿਖੇ ਇੱਕ ਕੈਦੀ ਦੀ ਮੌਤ ਹੋ ਗਈ ਸੀ ਜਿਸ ਦੀ ਪਛਾਣ ਸੰਨੀ ਸੂਦ ਵਜੋਂ ਹੋਈ। ਉਹ ਐਨਡੀਪੀਐਸ ਐਕਟ ਮਾਮਲੇ ਵਿੱਚ ਗ੍ਰਿਫ਼ਤਾਰ ਸੀ। ਉਸ ਦੀ ਮੌਤ ਦੀ ਖਬਰ ਤੋਂ ਬਾਅਦ ਜੇਲ੍ਹ ਵਿੱਚ ਹਿੰਸਾ ਭੜਕ ਗਈ ਸੀ।
Last Updated : Jun 27, 2019, 10:34 PM IST