ਨਵੀਂ ਦਿੱਲੀ: ਕਾਂਗਰਸ ਨੇ ਉੱਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਪਹਿਲੇ ਅਤੇ ਦੂਜੇ ਗੇੜ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਾਂਅ ਵੀ ਸ਼ਾਮਲ ਹਨ।
ਲੋਕ ਸਭਾ ਚੋਣਾਂ: ਕੈਪਟਨ ਤੇ ਸਿੱਧੂ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ - sonia gandhi
ਕਾਂਗਰਸ ਨੇ ਉੱਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਪਹਿਲੇ ਅਤੇ ਦੂਜੇ ਗੇੜ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ। ਕੈਪਟਨ ਤੇ ਸਿੱਧੂ ਦਾ ਨਾਂਅ ਸੂਚੀ ਵਿੱਚ ਸ਼ਾਮਲ
ਫ਼ੋਟੋ।
ਪਾਰਟੀ ਵੱਲੋਂ ਜਾਰੀ ਕੀਤੀ ਇਸ ਸੂਚੀ ਵਿੱਚ ਰਾਹੁਲ ਗਾਂਧੀ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਜਯੋਤੀਰਾਦਿਤਿਆ ਸਿੰਧੀਆ, ਰਾਜ ਬੱਬਰ, ਗੁਲਾਮ ਨਬੀ ਆਜ਼ਾਦ, ਅਸ਼ੋਕ ਗਹਿਲੋਤ, ਕਮਲ ਨਾਥ, ਸ਼ੀਲਾ ਦਿਕਸ਼ਿਤ, ਮੀਰਾ ਕੁਮਾਰ, ਸਚਿਨ ਪਾਇਲਟ ਅਤੇ ਤੇਜਸਵੀ ਯਾਦਵ ਸਣੇ ਹੋਰ ਸੀਨੀਅਰ ਆਗੂਆਂ ਦੇ ਨਾਂਅ ਵੀ ਸ਼ਾਮਲ ਹਨ।
ਇਸ ਤੋਂ ਇਲਾਵਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਉਨ੍ਹਾਂ ਦੇ ਪੁੱਤਰ ਦਪਿੰਦਰ ਹੁੱਡਾ, ਕੁਮਾਰੀ ਸ਼ੈਲਜਾ ਅਤੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਵੀ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ।