ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੇ ਬੇਮੌਸਮੇ ਮੀਂਹ ਨਾਲ ਖ਼ਰਾਬ ਹੋ ਰਹੀ ਫ਼ਸਲ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰਦਾਵਰੀ ਕਰਨ ਦੇ ਹੁਕਮ ਦੇ ਦਿੱਤੇ ਹਨ ਤਾਂ ਕਿ ਜਿੰਨਾਂ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਸ ਦੀ ਛੇਤੀ ਭਰਪਾਈ ਕੀਤੀ ਜਾ ਸਕੇ।
ਬੇਮੌਸਮੇ ਮੀਂਹ ਨਾਲ ਖ਼ਰਾਬ ਹੋਈ ਫ਼ਸਲ ਬਾਰੇ ਕੈਪਟਨ ਦਾ ਐਲਾਨ - heavy rain fall in punjab
ਬੀਤੇ 2 ਦਿਨਾਂ ਤੋਂ ਪੰਜਾਬ ਵਿੱਚ ਪੈ ਰਹੇ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦਾ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਗਿਰਦਾਵਰੀ ਕਰਨ ਦਾ ਹੁਕਮ ਦਿੱਤਾ ਹੈ। ਕੈਪਟਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ।
a
ਪੰਜਾਬ ਵਿੱਚ ਪੈ ਰਹੇ ਮੀਂਹ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਹੋਈ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਖੜ੍ਹੇ ਸੋਨੇ ਨੂੰ ਮਿੱਟੀ ਬਣਦਾ ਵੇਖ ਕੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ।
ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਰਕੇ ਸਰਕਰਾ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦੇਵੇਗੀ ਜਿਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।