ਚੰਡੀਗੜ੍ਹ : ਬੇਅਦਬੀ ਮਾਮਲੇ ਨੂੰ ਲੈ ਕੇ ਸੂਬੇ ਵਿੱਚ ਮੁੜ ਤੋਂ ਸਿਆਸਤ ਭੱਖ ਚੁੱਕੀ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ 'ਆਪ' ਪਾਰਟੀ ਦੇ ਨੇਤਾ ਅਮਨ ਅਰੋੜਾ ਨੇ ਕਿਹਾ ਹੈ ਕਿ ਸੀਬੀਆਈ ਨੂੰ ਵੀ ਨਹੀਂ ਪਤਾ ਕਿ ਬੇਅਦਬੀ ਕਾਂਡ ਦੇ ਦੋਸ਼ੀ ਕੌਣ ਹਨ।
ਸੀਬੀਆਈ ਨੂੰ ਵੀ ਨਹੀਂ ਪਤਾ ਬੇਅਦਬੀ ਦੇ ਦੋਸ਼ੀ ਕੌਣ : ਅਮਨ ਅਰੋੜਾ - Report
ਬੇਅਦਬੀ ਮਾਮਲੇ ਉੱਤੇ ਮੁੜ ਸਿਆਸਤ ਭੱਖਦੀ ਨਜ਼ਰ ਆ ਰਹੀ ਹੈ। ਇਸ ਵਾਰ ਮੁੱਦਾ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖਲ ਕਰਨ ਕਰਕੇ ਮਾਮਲਾ ਵੱਧ ਗਿਆ ਹੈ। ਹੁਣ ਤੱਕ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਤਾਂ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਇਸ ਮੁੱਦੇ ਉੱਤੇ 'ਆਪ' ਪਾਰਟੀ ਦੇ ਨੇਤਾ ਅਮਨ ਅਰੋੜਾ ਨੇ ਸੂਬਾ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਵੱਡਾ ਬਿਆਨ ਦਿੱਤਾ ਹੈ।
ਗੌਰਤਲਬ ਹੈ ਕਿ ਸੀਬੀਆਈ ਵੱਲੋਂ ਇਸ ਮਾਮਲੇ ਨੂੰ ਬੰਦ ਕਰਨ ਲਈ ਅਦਾਲਤ ਵਿੱਚ ਸਾਰੇ ਸਬੂਤ ਪੇਸ਼ ਕੀਤੇ ਗਏ ਹਨ। ਇਸ ਉੱਤੇ ਅਮਨ ਅਰੋੜਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਕਈ ਮਾਮਲੇ ਦਰਜ ਹੋ ਚੁੱਕੇ ਹਨ ਪਰ ਅਜੇ ਤੱਕ ਦੋਸ਼ਿਆਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਇਸ ਮਾਮਲੇ ਦੀ ਸੱਚਾਈ ਅਜੇ ਤੱਕ ਸਾਹਮਣੇ ਨਹੀਂ ਆ ਸਕੀ ਹੈ। ਇਸ ਮਾਮਲੇ ਤੇ ਅੱਜ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖਲ ਕੀਤੀ ਗਈ ਹੈ ਅਤੇ ਮਾਮਲਾ ਬੰਦ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ ਜੋ ਕਿ ਗ਼ਲਤ ਹੈ ਅਤੇ ਸੂਬਾ ਸਰਕਾਰ ਦੀ ਨਾਕਾਮੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਇਹ ਰਣਜੀਤ ਕਮਿਸ਼ਨ ਬਣਾਇਆ ਗਿਆ ਸੀ ਜਿਸ ਦੀ ਰਿਪੋਰਟ ਦੇ ਵਿੱਚ ਸਾਰੇ ਸਬੂਤ ਰੱਖੇ ਗਏ ਸਨ। ਗੁਰੂ ਸਾਹਿਬ ਦੀ ਬੀੜ ਦੀ ਬੇਅਦਬੀ ਹੋਈ ਹੈ ਉਸ ਦਾ ਸੱਚ ਕਿਸੇ ਦੇ ਸਾਹਮਣੇ ਨਹੀਂ ਆ ਸਕਿਆ ਸੀਬੀਆਈ ਜ਼ੀਰੋ ਤੇ ਆ ਚੁੱਕੀ ਹੈ ਜਿਸ ਕਰਕੇ ਪੰਜਾਬ ਦੀ ਜਨਤਾ ਨੂੰ ਦੇਖਣਾ ਚਾਹੀਦਾ ਹੈ ਕਿ ਕਿਸੇ ਧਰਮ ਨਾਲ ਸਿਆਸੀ ਕਾਰਨ ਹੋ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਵਿੱਚ ਕਿਸਾਨਾਂ ਦੀ ਸੱਮਸਿਆਵਾਂ, ਨੌਜਵਾਨਾਂ ਦੇ ਬੇਰੁਜ਼ਗਾਰੀ ਅਤੇ ਸੂਬੇ ਵਿੱਚ ਨਸ਼ੇ ਦੇ ਮੁੱਦੇ ਨੂੰ ਮੁੱਖ ਰੱਖਦੇ ਹੋਏ ਇਸ ਨੂੰ ਹਲ ਕਰਨ ਦੀ ਗੱਲ ਆਖੀ। ਉਨ੍ਹਾਂ ਅੱਤਵਾਦ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪਾਕਿਸਤਾਨ ਦਾ ਹੱਥ ਹੋਣ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਾਕਾਮਯਾਬ ਰਹੀ ਹੈ।