ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਤਰਾਨਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਮੀਰ ਸਿੰਘ ਘੱਗਾ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਜਿਨ੍ਹਾਂ ਨੇ ਬੀਤੇ ਦਿਨ ਆਪਣੇ ਪਟਿਆਲਾ ਸਥਿਤ ਨਿਵਾਸ ਸਥਾਨ 'ਤੇ ਆਖਰੀ ਸਾਹ ਲਏ।
ਮੁੱਖ ਮੰਤਰੀ ਨੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ 'ਤੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ।
ਫ਼ਾਈਲ ਫ਼ੋਟੋ।
ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਹਮੀਰ ਸਿੰਘ ਘੱਗਾ ਨੂੰ ਇਕ ਨੇਕ ਸਿਆਸਤਦਾਨ ਅਤੇ ਆਮ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘੱਗਾ ਦੀ ਗਰੀਬਾਂ ਪੱਖੀ ਪਹੁੰਚ ਦੇ ਕਾਰਨ ਉਨ੍ਹਾਂ ਨੂੰ ਇਸ ਇਲਾਕੇ ਦੇ ਲੋਕਾਂ ਵੱਲੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ।
ਪਰਿਵਾਰਕ ਮੈਂਬਰਾਂ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।