ਪੰਜਾਬ

punjab

ETV Bharat / state

ਕੈਪਟਨ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਮੁਕੰਮਲ, ਕਈ ਮੁੱਦਿਆਂ 'ਤੇ ਹੋਈ ਚਰਚਾ - chandigarh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ।

ਡਿਜ਼ਾਇਨ ਫ਼ੋਟੋ।

By

Published : Jul 12, 2019, 6:32 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਜੋ ਕਿ ਹੁਣ ਮੁਕੰਮਲ ਹੋ ਗਈ ਹੈ। ਇਸ ਬੈਠਕ 'ਚ ਅਧਿਕਾਰੀਆਂ ਨਾਲ ਲਾਅ ਐਂਡ ਆਰਡਰ, ਮਾਨਸੂਨ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ, ਨਸ਼ੇ ਦੇ ਮੁੱਦੇ 'ਤੇ ਗੱਲਬਾਤ ਕੀਤੀ ਗਈ।

ਵੀਡੀਓ

ਇਹ ਬੈਠਕ ਸਵੇਰੇ 10 ਵਜੇ ਸ਼ੁਰੂ ਹੋਈ ਸੀ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਐੱਸਟੀਐੱਫ਼ ਦੇ ਮੁਖੀ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ਲਗਭਗ ਡੇਢ ਘੰਟਾ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਉਹ ਕਿਸਾਨਾਂ ਦੇ ਝੋਨੇ ਲਈ ਬਿਜਲੀ ਸਪਲਾਈ ਨੂੰ 8 ਘੰਟੇ ਯਕੀਨੀ ਬਣਾਏ ਅਤੇ ਬਿਜਲੀ ਦੀ ਹੋ ਰਹੀ ਚੋਰੀ ਨੂੰ ਨੱਥ ਪਾਈ ਜਾਵੇ ਤਾਂ ਜੋ PSPCL ਨੂੰ ਘਾਟੇ ਤੋਂ ਬਚਾਇਆ ਜਾ ਸਕੇ।

ABOUT THE AUTHOR

...view details