ਚੰਡੀਗੜ੍ਹ : ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਕਾਲਰਸ਼ਿਪ ਦਾ ਮੁੱਦਾ ਮੁੜ ਤੋਂ ਚਰਚਾ ਵਿੱਚ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਵਨ ਕੁਮਾਰ ਟੀਨੂੰ ਨੇ ਇਸ ਸਬੰਧ 'ਚ ਪੰਜਾਬ ਮੁੱਖ ਚੋਣ ਅਫਸਰ ਨਾਲ ਮੁਲਾਕਾਤ ਕੀਤੀ।
ਵਿਦਿਆਰਥੀਆਂ ਦੀ ਸਕਾਲਰਸ਼ਿਪ ਰਕਮ ਚੋਣਾਂ ਲਈ ਵਰਤ ਰਹੀ ਕਾਂਗਰਸ : ਪਵਨ ਟੀਨੂੰ - Scholrship
ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਈ ਮੁੱਦੇ ਸਾਹਮਣੇ ਆ ਰਹੇ ਹਨ। ਜਿਨ੍ਹਾਂ ਉੱਤੇ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਹਾਲ ਹੀ ਵਿੱਚ ਮੁੜ ਤੋਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਕਾਲਰਸ਼ਿਪ ਦਾ ਮੁੱਦਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਮੁੱਦੇ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਕਾਂਗਰਸ ਤੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਚੋਣਾਂ ਲਈ ਵਰਤੇ ਜਾਣ ਦਾ ਦੋਸ਼ ਲਗਾਇਆ।
ਚੋਣ ਅਫ਼ਸਰ ਨੂੰ ਮਿਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਵਨ ਟੀਨੂੰ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਚੋਣਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੇਂਦਰ ਸਰਕਾਰ ਵੱਲੋਂ ਦਲਿਤ ਬੱਚਿਆ ਲਈ ਜਾਰੀ ਕੀਤੀ ਗਈ 284 ਕਰੋੜ ਰੁਪਏ ਦੀ ਰਕਮ ਨੂੰ ਚੋਣ ਪ੍ਰਚਾਰ ਲਈ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਗਈ ਰਕਮ ਨੂੰ ਜਲਦੀ ਤੋਂ ਜਲਦੀ ਸੰਸਥਾਨਾਂ ਨੂੰ ਜਾਰੀ ਕੀਤੇ ਜਾਣ ਦੀ ਗੱਲ ਕਹੀ।
ਕੈਪਟਨ ਸਰਕਾਰ ਤੇ ਦੋਸ਼ ਲਾਉਂਦੇ ਹੋਏ ਪਵਨ ਟੀਨੂੰ ਨੇ ਕਿਹਾ ਕਿ ਕਾਂਗਰਸ ਇਸ ਪੈਸੇ ਦਾ ਇਸਤੇਮਾਮਲ ਵੋਟ ਫਾਇਦੇ ਲਈ ਕਰ ਸਕਦੀ ਹੈ। ਇਸ ਲਈ ਇਸ ਮਾਮਲੇ ਤੇ ਚੋਣ ਕਮਿਸ਼ਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।