ਚੰਡੀਗੜ੍ਹ: ਸੁਖਨਾ ਝੀਲ 'ਤੇ ਸ਼ੁੱਕਰਵਾਰ ਨੂੰ ਇੱਕ ਪ੍ਰੇਮੀ ਜੋੜੇ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਖ਼ਬਰ ਮਿਲਦੇ ਸਾਰ ਹੀ ਮੌਕੇ 'ਤੇ ਪੁੱਜੀ ਪੁਲਿਸ ਨੇ ਦੋਹਾਂ ਨੂੰ ਸੈਕਟਰ 16 ਦੇ ਹਸਪਤਾਲ ਪਹੁੰਚਾਇਆ, ਜਿਸ ਤੋਂ ਬਾਅਦ ਦੋਵਾਂ ਦੀ ਹਾਲਤ ਨਾਜ਼ੁਕ ਵੇਖਦੇ ਹੋਇਆ ਪੀਜੀਆਈ 'ਚ ਰੈਫ਼ਰ ਕਰ ਦਿੱਤਾ ਗਿਆ ਹੈ।
ਸੁਖਨਾ ਝੀਲ 'ਤੇ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰੀਲਾ ਪਦਾਰਥ - ਚੰਡੀਗੜ੍ਹ
ਫੇਸਬੁੱਕ 'ਤੇ ਦੋਸਤੀ ਤੋਂ ਬਾਅਦ ਚੰਡੀਗੜ੍ਹ ਆਈ ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਸੁਖਨਾ ਝੀਲ 'ਤੇ ਨਿਗਲਿਆ ਜ਼ਹਿਰੀਲਾ ਪਦਾਰਥ। ਦੋਹਾਂ ਦੀ ਹਾਲਤ ਗੰਭੀਰ।
ਸੁਖਨਾ ਝੀਲ
ਮਿਲੀ ਜਾਣਕਾਰੀ ਦੇ ਮੁਤਾਬਕ ਇੱਕ ਸਾਲ ਪਹਿਲਾਂ ਦੋਹਾਂ ਦੀ ਫੇਸਬੁੱਕ 'ਤੇ ਦੋਸਤੀ ਹੋਈ ਸੀ, ਜਿਸ ਤੋਂ ਬਾਅਦ ਨੌਜਵਾਨ ਸੋਨੂੰ ਕੁੜੀ ਨੂੰ ਕਰਨਾਟਕਾ ਤੋਂ ਚੰਡੀਗੜ੍ਹ ਲੈ ਆਇਆ। ਸ਼ੁੱਕਰਵਾਰ ਸਵੇਰੇ 6 ਵਜੇ ਦੋਵੇਂ ਸੁਖਨਾ ਝੀਲ ਆਏ ਸਨ, ਜਿੱਥੇ ਪਹਿਲਾਂ ਤਾਂ ਉਨ੍ਹਾਂ ਦੀ ਗੱਲਬਾਤ ਹੋਈ ਤੇ ਉਸ ਤੋਂ ਬਾਅਦ ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਦੋਹਾਂ ਦੇ ਘਰ ਵਾਲਿਆਂ ਨੂੰ ਪੁਲਿਸ ਵੱਲੋਂ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।