ਨਵੀਂ ਦਿੱਲੀ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਲਈ ਉਡਾਣਾ ਸ਼ੁਰੂ ਹੋ ਰਹੀਆਂ ਹਨ। ਇਸ ਗੱਲ ਦੀ ਜਾਣਕਾਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਟਵੀਟ ਕਰਕੇ ਦਿੱਤੀ ਹੈ।
ਅੰਮ੍ਰਿਤਸਰ ਤੋਂ ਸਿੱਧਾ ਇੰਗਲੈਂਡ ਜਾਣ ਲਈ ਹੋ ਜਾਓ ਤਿਆਰ ! - hardeep puri
ਦਿੱਲੀ-ਅੰਮ੍ਰਿਤਸਰ-ਬਰਮਿੰਘਮ ਲਈ 15 ਅਗਸਤ ਤੋਂ ਸਿੱਧੀਆਂ ਉਡਾਣਾ ਸ਼ੁਰੂ ਹੋ ਰਹੀਆਂ ਹਨ।
ਹਰਦੀਪ ਪੁਰੀ ਨੇ ਟਵੀਟ ਕਰਦਿਆਂ ਲਿਖਿਆ, "ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ 15 ਅਗਸਤ 2019 ਤੋਂ ਹਫ਼ਤੇ 'ਚ ਤਿੰਨ ਵਾਰ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਉਡਾਣ ਨੂੰ ਬਹਾਲ ਕੀਤਾ ਜਾਵੇਗਾ। ਇਹ ਉਡਾਣ ਮੰਗਲਵਾਰ, ਵੀਰਵਾਰ ਅਤੇ ਸ਼ੁੱਕਵਾਰ ਨੂੰ ਜਾਇਆ ਕਰੇਗੀ। ਇਸ ਉਡਾਣ ਕਾਰਨ ਵੱਖ-ਵੱਖ ਪੱਵਿਤਰ ਸਥਾਨਾਂ 'ਤੇ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਅਸਾਨੀ ਹੋਵੇਗੀ।"
ਦੱਸਣਯੋਗ ਹੈ ਕਿ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇੱਕ ਚਿੱਠੀ ਲਿਖ ਕੇ ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਤੋਂ ਇਲਾਵਾ ਹੋਰ ਘਰੇਲੂ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਗਈ ਹੈ ਜਿਸ ਤੋਂ ਬਾਅਦ ਹੁਣ ਇਹ ਉਡਾਣਾ ਸ਼ੁਰੂ ਹੋ ਰਹੀਆਂ ਹਨ।