ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸੁਖਦੇਵ ਸਿੰਘ ਢਿੰਡਸਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਸਾਕਾ ਨੀਲਾ ਤਾਰਾ ਦੌਰਾਨ ਜੋ ਕੀਮਤੀ ਦਸਤਾਵੇਜ਼ ਗਾਇਬ ਹੋਏ ਸਨ ਉਨ੍ਹਾਂ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ 1984 'ਚ ਹੋਏ ਸਾਕਾ ਨੀਲਾ ਤਾਰਾ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਾਪਸ ਆਉਣ ਸਮੇਂ ਭਾਰਤੀ ਫ਼ੌਜੀਆਂ ਵੱਲੋਂ ਵਾਪਸ ਕੀਤੇ ਗਏ ਦਸਤਾਵੇਜ਼ ਵਾਪਸ ਲੈਣ ਦੀ ਮੰਗ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਢੀਂਡਸਾ ਨੇ ਰਾਜ ਸਭਾ 'ਚ ਚੁੱਕਿਆ 84 ਦਾ ਮੁੱਦਾ - dhindsa in rajya sabha
ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ 'ਚ ਸਾਕਾ ਨੀਲਾ ਤਾਰਾ ਦਾ ਮੁੱਦਾ ਚੁੱਕਿਆ।
ਢੀਂਡਸਾ ਨੇ ਕੇਂਦਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਕ ਇਸ ਮੁੱਦੇ ਨੂੰ ਹੱਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤੇ ਜਾਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਐੱਸਜੀਪੀਸੀ ਅਤੇ ਹੋਰ ਸਿੱਖ ਸੰਗਠਨਾਂ ਨੂੰ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਸਾਕਾ ਨੀਲਾ ਤਾਰਾ ਦੌਰਾਨ ਦਸਤਾਵੇਜ਼ਾਂ ਦੀ ਵਾਪਸੀ ਲਈ ਸੰਪਰਕ ਕੀਤਾ ਗਿਆ।
ਐੱਸਜੀਪੀਸੀ ਨੇ ਲਾਪਤਾ ਦਸਤਾਵੇਜ਼ਾਂ ਲਈ ਕਮੇਟੀ ਦਾ ਗਠਨ ਕੀਤਾ ਸੀ। 12,613 ਕਿਤਾਬਾਂ ਗਾਇਬ ਸਨ। ਸਰਕਾਰ ਦਾ ਕਹਿਣਾ ਹੈ ਕਿ 1506 ਕਿਤਾਬਾਂ ਵਾਪਸ ਆ ਗਈਆਂ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 512 ਕਾਪੀਆਂ ਵਿੱਚੋਂ 205 ਕਾਪੀਆਂ ਵਾਪਸ ਨਹੀਂ ਕੀਤੀਆਂ ਗਈਆਂ ਹਨ।