ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜ ਪੱਧਰੀ ਵਰਲਡ ਰੈਡ ਕਰਾਸ ਡੇ ਮਨਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਚੋਣ ਕਮਿਸ਼ਨ ਨੇ ਵਰਲਡ ਰੈਡ ਕਰਾਸ ਦਿਵਸ ਮਨਾਉਣ ਲਈ ਦਿੱਤੀ ਪ੍ਰਵਾਨਗੀ - election commission of india
ਚੋਣਾਂ ਦੇ ਮੱਦੇ ਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਪ੍ਰੋਗਰਾਮਾਂ ਨੂੰ ਕਰਵਾਏ ਜਾਣ 'ਤੇ ਰੋਕ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜ ਪੱਧਰੀ ਵਰਲਡ ਰੈਡ ਕਰਾਸ ਡੇ ਮਨਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 8 ਮਈ ਨੂੰ ਰਾਜ ਪੱਧਰੀ ਵਰਲਡ ਰੈਡ ਕਰਾਸ ਦਿਵਸ ਮੋਹਾਲੀ ਵਿਖੇ ਮਨਾਇਆ ਜਾਵੇਗਾ।
ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਵੱਲੋਂ 8 ਮਈ 2019 ਨੂੰ ਐਸ.ਏ.ਐਸ. ਨਗਰ ਮੋਹਾਲੀ ਵਿੱਖੇ ਰਾਜ ਪੱਧਰੀ ਵਰਲਡ ਰੈਡ ਕਰਾਸ ਡੇ ਮਨਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਇਨ੍ਹਾਂ ਕਾਰਜਾਂ ਸਬੰਧੀ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਗਈ ਹੈ ਕਿ ਇਸ ਸਮਾਗਮ ਵਿੱਚ ਕਿਸੇ ਰਾਜਨੀਤਕ ਵਿਅਕਤੀ ਜਾਂ ਪਾਰਟੀ ਦੀ ਫੌਟੋ/ਸੰਦੇਸ਼/ਲੋਗੋ/ਚਿੰਨ੍ਹਾਂ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਇਹ ਵੀ ਧਿਆਨ ਰੱਖਿਆ ਜਾਵੇ ਕਿ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰਭਾਵ ਨਾ ਦਿੱਤਾ ਜਾਵੇ ਅਤੇ ਨਾ ਹੀ ਪੈਦਾ ਕੀਤਾ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਸਮਾਗਮ ਨਾਲ ਕੋਈ ਰਾਜਨੀਤਕ ਵਿਅਕਤੀ ਨਾ ਜੁੜੇ।