ਚੰਡੀਗੜ੍ਹ:ਬੀਤੇ ਮਹੀਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਉਨ੍ਹਾਂ 'ਤੇ ਗਲਤ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਨੂੰ ਲੈ ਕੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਸ਼ਿਕਾਇਤ ਕੀਤੀ ਸੀ। ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਇਲਜ਼ਾਮਾਂ ਮੁਤਾਬਕ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਵੱਖ-ਵੱਖ ਪ੍ਰੈੱਸ ਕਾਨਫਰੰਸ ਅਤੇ ਕੁਝ ਟੀਵੀ ਚੈਨਲਾਂ 'ਤੇ ਦਿੱਤੇ ਇੰਟਰਵਿਊਜ਼ ਦੌਰਾਨ ਕਥਿਰ ਤੌਰ ਉੱਤੇ ਜਸਟਿਸ ਰਣਜੀਤ ਸਿੰਘ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਇੱਕ ਮੈਂਬਰੀ ਕਮਿਸ਼ਨ ਵਿਰੁੱਧ ਕੁੱਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਦੋਹਾਂ ਖਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਖਿਲਾਫ਼ ਇਸ ਮਾਮਲੇ 'ਤੇ ਅੱਜ HC ਕਰੇਗਾ ਸੁਣਵਾਈ
ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੀਤੀ ਗਈ ਅਪਰਾਧਿਕ ਸ਼ਿਕਾਇਤ ਮਾਮਲੇ 'ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਪੰਜਾਬ-ਹਰਿਆਣਾ ਹਾਈਕੋਰਟ ਨੇ ਦੋਹਾਂ ਆਗੂਆਂ ਤੋਂ ਜਵਾਬ ਤਲਬ ਕੀਤਾ ਸੀ।
ਉਨ੍ਹਾਂ ਟਿੱਪਣੀਆਂ ਦੀਆਂ ਵੀਡੀਓਜ਼ ਦੀਜਾਂਚ ਕੀਤੀ ਗਈ ਅਤੇ ਉਸ ਤੋਂ ਬਾਅਦ ਦੋਹਾਂ ਨੂੰ ਨੋਟਿਸ ਜਾਰੀ ਕੀਤੇ ਗਏ। ਦੱਸ ਦਈਏ ਕਿ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ ਅਤੇ ਉਸ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੁਰਾ ਵਿਚ ਪੁਲਿਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰ ਗਈਆਂ ਸਨ। ਉਨ੍ਹਾਂ ਘਟਨਾਵਾਂ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤਾ ਸੀ। ਇਸ ਕਮਿਸ਼ਨ ਦੀ ਰਿਪੋਰਟ ਪਿਛਲੇ ਵਰ੍ਹੇ ਹੀ ਵਿਧਾਨ ਸਭਾ ਵਿੱਚ ਵੀ ਪੇਸ਼ ਕਰ ਦਿੱਤੀ ਗਈ ਸੀ। ਇਹ ਕਮਿਸ਼ਨ 14 ਅਪ੍ਰੈਲ, 2017 ਨੂੰ ਕਾਇਮ ਕੀਤਾ ਗਿਆ ਸੀ ਅਤੇ 31 ਅਗਸਤ, 2018 ਨੂੰ ਇਸ ਦੀ ਮਿਆਦ ਪੂਰੀ ਹੋ ਗਈ ਸੀ।