ਚੰਡੀਗੜ੍ਹ: ਕਠੂਆ ਜਬਰ-ਜਨਾਹ ਅਤੇ ਕਤਲ ਮਾਮਲੇ 'ਚ ਪੀੜਤ ਪੱਖ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਦਾਖ਼ਲ ਪਟੀਸ਼ਨ 'ਤੇ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਮਾਮਲੇ 'ਚ ਜੰਮੂ-ਕਸ਼ਮੀਰ ਸਰਕਾਰ ਤੋਂ ਜਵਾਬ ਮੰਗਿਆ ਹੈ।
ਕਠੂਆ ਜਬਰ-ਜਨਾਹ: ਦੋਸ਼ੀਆਂ ਦੀ ਪਟੀਸ਼ਨ 'ਤੇ 7 ਅਗਸਤ ਨੂੰ ਹੋਵੇਗੀ ਸੁਣਵਾਈ - chandigarh
ਕਠੂਆ ਜਬਰ-ਜਨਾਹ ਅਤੇ ਕਤਲ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਦਾਖ਼ਲ ਪਟੀਸ਼ਨ 'ਤੇ ਵੀਰਵਾਰ ਨੂੰ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਅਗਸਤ ਨੂੰ ਹੋਵੇਗੀ।
ਜੰਮੂ-ਕਸ਼ਮੀਰ ਸਰਕਾਰ ਸਣੇ ਸਾਰੇ ਦੋਸ਼ੀਆਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਉੱਥੇ ਹੀ ਇਸ ਮਾਮਲੇ 'ਚ ਬਰੀ ਹੋਏ ਵਿਕਤੀਆਂ ਨੂੰ ਵੀ ਹਾਈ ਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਪੀੜਤ ਪੱਖ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਦੋਸ਼ੀਆਂ ਦੀ ਸਜ਼ਾ ਵਧਾਉਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਪਾਈ ਸੀ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਪੀੜਤ ਪੱਖ ਦੇ ਵਕੀਲ ਨੇ ਦੱਸਿਆ ਕਿ ਹਾਈ ਕੋਰਟ 'ਚ ਹੇਠਲੀ ਅਦਾਲਤ ਦਾ ਰਿਕਾਰਡ ਪਹੁੰਚ ਗਿਆ ਹੈ ਜੋ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 7 ਅਗਸਤ ਨੂੰ ਰੱਖੀ ਗਈ ਹੈ ਕਿਉਂਕਿ ਦੂਜੇ ਪੱਖ ਵੱਲੋਂ ਇਸ ਮਾਮਲੇ 'ਚ ਤਿਆਰੀ ਲਈ ਸਮਾਂ ਮੰਗਿਆ ਗਿਆ ਹੈ।