ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਨੇ ਆਪਣੀ ਕਰਵਟ ਬਦਲ ਕੇ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਦਿੱਤੀ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਬੀਤੇ ਦਿਨ ਮੀਂਹ ਪਿਆ ਅਤੇ ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਲਗਾਤਾਰ ਮੀਂਹ ਪੈਣ ਦੀ ਜਾਣਕਾਰੀ ਦਿੱਤੀ ਹੈ।
ਪੰਜਾਬ 'ਚ ਅਗਲੇ 2 ਦਿਨਾਂ ਤੱਕ ਮੀਂਹ ਰਹੇਗਾ ਜਾਰੀ - western disturbance
ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਆਉਣ ਵਾਲੇ ਦਿਨਾਂ ਵਿੱਚ ਧੂੜ ਭਰੀਆਂ ਹਨ੍ਹੇਰੀਆਂ, ਭਾਰੀ ਮੀਂਹ ਪੈਂਣ ਦੇ ਆਸਾਰ ਹਨ।
ਮੌਸਮ ਵਿਭਾਗ ਨੇ ਜਾਰੀ ਕੀਤੀ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਧੂੜ ਭਰੀਆਂ ਹਨ੍ਹੇਰੀਆਂ, ਭਾਰੀ ਮੀਂਹ ਪੈਂਣ ਦੇ ਆਸਾਰ ਹਨ। ਵਿਭਾਗ ਮੁਤਾਬਕ ਪੰਜਾਬ ਅਤੇ ਇਸ ਦੇ ਨਾਲ ਲਗਦੇ ਸੂਬਿਆਂ ਹਿਮਾਚਲ, ਹਰਿਆਣਾ ਅਤੇ ਦਿੱਲੀ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈਂਣ ਦੇ ਆਸਾਰ ਹਨ।
Last Updated : May 11, 2019, 8:54 AM IST