ਚੰਡੀਗੜ੍ਹ: 26 ਜੂਨ ਨੂੰ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ 'ਤੇ ਪੰਜਾਬ ਯੂਨੀਵਰਸਿਟੀ 'ਚ ਰਾਉਂਡ ਟੇਬਲ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ ਹੈ। ਇਹ ਰਾਊਂਡ ਟੇਬਲ ਕਾਨਫ਼ਰੰਸ ਜੋਸ਼ੀ ਫਾਊਂਡੇਸ਼ਨ ਵੱਲੋਂ ਕਰਵਾਈ ਗਈ ਸੀ, ਇਸ ਕਾਨਫ਼ਰੰਸ 'ਚ ਮੁੱਖ ਤੌਰ 'ਤੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਤੇ ਚੰਡੀਗੜ੍ਹ ਤੋਂ ਆਲਾ ਅਧਿਕਾਰੀਆਂ ਨੇ ਆਪਣੀ ਹਾਜ਼ਰੀ ਭਰੀ।
'ਕੌਮਾਂਤਰੀ ਨਸ਼ਾ ਵਿਰੋਧੀ ਦਿਵਸ' ਮੌਕੇ ਪੀਯੂ ਵਿਖੇ ਹੋਈ ਰਾਊਂਡ ਟੇਬਲ ਮੀਟਿੰਗ - ਪੀ.ਯੂ.
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਰਾਉਂਡ ਟੇਬਲ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ ਹੈ। ਇਸ ਕਾਨਫ਼ਰੰਸ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਖ਼ੇਡਾਂ ਵੱਲ ਲੈ ਕੇ ਜਾਣਾ ਹੈ।
ਰਾਊਂਡ ਟੇਬਲ ਮੀਟਿੰਗ
ਇਸ ਕਾਨਫਰੰਸ ਬਾਰੇ ਗੱਲ ਕਰਦੇ ਹੋਇਆ ਜੋਸ਼ੀ ਫਾਊਂਡੇਸ਼ਨ ਦੇ ਪ੍ਰਧਾਨ ਸੌਰਭ ਜੋਸ਼ੀ ਨੇ ਦੱਸਿਆ ਕਿ ਇਹ ਸੰਸਥਾ ਪਿਛਲੇ 5 ਵਰ੍ਹਿਆਂ ਤੋਂ ਨਸ਼ੇ ਦੇ ਵਿਰੁੱਧ ਕੰਮ ਕਰ ਰਹੀ ਹੈ। ਕਾਨਫਰੰਸ ਦੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕਾਨਫ਼ਰੰਸ ਸਮੇਂ- ਸਮੇਂ 'ਤੇ ਹੋਣੀ ਚਾਹੀਦੀ ਹੈ।