ਪੰਜਾਬ

punjab

ETV Bharat / state

ਬਹਿਬਲ ਕਲਾਂ ਗੋਲੀਕਾਂਡ: ਕੁੰਵਰ ਵਿਜੇ ਪ੍ਰਤਾਪ ਦੀ ਵਾਪਸੀ ਤੋਂ ਬਾਅਦ ਐੱਸਆਈਟੀ ਦੀ ਕਾਰਵਾਈ - ig paramraj umranangal

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਐੱਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਵਿਰੁੱਧ ਚਲਾਨ ਪੇਸ਼ ਕੀਤਾ।

ਫੋ਼ਟੋ

By

Published : May 29, 2019, 3:15 PM IST

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਾਪਸੀ ਦੇ ਕੁਝ ਘੰਟਿਆਂ ਬਾਅਦ ਐੱਸਆਈਟੀ ਵੱਲੋਂ ਜਾਂਚ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਵਿਰੁੱਧ ਚਲਾਨ ਪੇਸ਼ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਚੋਣ ਕਮਿਸ਼ਨ ਵੱਲੋਂ ਐੱਸਆਈਟੀ ਤੋਂ ਹਟਾਉਣ ਦੇ ਹੁਕਮ ਦਿੱਤੇ ਗਏ ਸਨ ਅਤੇ ਚੋਣ ਜ਼ਾਬਤਾ ਖ਼ਤਮ ਹੁੰਦੇ ਹੀ ਪੰਜਾਬ ਸਰਕਾਰ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੁੜ ਐੱਸਆਈਟੀ ਵਿੱਚ ਵਾਪਸ ਭੇਜ ਦਿੱਤਾ ਗਿਆ।

ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 6 ਜੂਨ ਤੱਕ ਮੁਲਤਵੀ ਕਰ ਦਿੱਤੀ ਅਤੇ ਅਦਾਲਤ ਨੇ ਇਸ ਮਾਮਲੇ 'ਚ ਆਈਜੀ ਉਮਰਾਨੰਗਲ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਅਦਾਲਤ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ 6 ਜੂਨ ਨੂੰ ਸਾਬਕਾ ਐੱਸਐੱਸਪੀ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇ। ਐੱਸਆਈਟੀ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਅਜੇ ਜਾਂਚ ਚੱਲ ਰਹੀ ਹੈ ਤੇ ਭਵਿੱਖ ਵਿੱਚ ਹੋਰ ਮੁਲਜ਼ਮਾਂ ਖਿਲਾਫ਼ ਵੀ ਦੋਸ਼ ਪੱਤਰ ਅਦਾਲਤ ਵਿਚ ਪੇਸ਼ ਕੀਤੇ ਜਾਣਗੇ।

ਇਸ ਮਾਮਲੇ ਵਿੱਚ ਐੱਸਆਈਟੀ ਵੱਲੋਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਜੀਤ ਸਿੰਘ ਪੰਨੂ, ਤਤਕਾਲੀ ਡੀਐੱਸਪੀ ਬਲਜੀਤ ਸਿੰਘ ਸਿੱਧੂ ਸਣੇ ਤਤਕਾਲੀ ਐੱਐੱਚਓ ਗੁਰਦੀਪ ਸਿੰਘ ਪੰਧੇਰ ਵਿਰੁੱਧ ਵੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।

ABOUT THE AUTHOR

...view details