ਨਵੀਂ ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲ਼ੌਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀਐਮ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ 'ਤੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਲੌਂਗੋਵਾਲ ਦੇ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਲੌਂਗੋਵਾਲ ਦੇ ਨਾਲ ਇਸ ਮੁਲਾਕਾਤ 'ਚ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਮਨਜਿੰਦਰ ਸਿਰਸਾ, ਬਲਵਿੰਦਰ ਸਿੰਘ ਭੂੰਦੜ ਸ਼ਾਮਲ ਸਨ। ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਗੋਬਿੰਦ ਸਿੰਘ ਲੋਂਗੋਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ।