ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੀ ਮੀਟਿੰਗ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ਵਿੱਚ ਚੰਡੀਗੜ੍ਹ ਹੋਈ। ਇਸ ਦੌਰਾਨ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਤੇ ਚਰਚਾ ਕਰਨ ਤੋਂ ਬਾਅਦ ਸੂਚੀ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਭੇਜ ਦਿੱਤੀ ਗਈ।
ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ - daily update
ਪੰਜਾਬ ਭਾਜਪਾ ਇਕਾਈ ਨੇ ਅੱਜ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲੋਕ ਸਭਾ ਉਮੀਦਵਾਰਾਂ ਦੇ ਨਾਂਵਾਂ ਤੇ ਚਰਚਾ ਕੀਤੀ ਗਈ।
ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ
ਇਸ ਦੌਰਾਨ ਪੰਜਾਬ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਜਨਤਾ ਇੱਕ ਵਾਰ ਨਰਿੰਦਰ ਮੋਦੀ ਤੇ ਭਰੋਸਾ ਕਰ ਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਚੁਣੇਗੀ। ਇਸ ਦੌਰਾਨ ਕਿਹਾ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂਵਾਂ ਤੇ ਚਰਚਾ ਕੀਤੀ ਹੈ। ਇਹ ਚਰਚਾ ਕਰਨ ਤੋਂ ਬਾਅਦ ਸੂਚੀ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਾਰਟੀ ਹਾਈਕਮਾਂਡ ਹੀ ਉਮੀਦਵਾਰਾਂ ਦੇ ਨਾਂਅ ਫ਼ਾਇਨਲ ਕਰੇਗੀ।