ਪੰਜਾਬ

punjab

ETV Bharat / state

ਸੂਬੇ ਦੇ ਮੰਤਰੀ ਐੱਸਜੀਪੀਸੀ ਪ੍ਰਧਾਨ ਲੌਂਗੋਵਾਲ ਨਾਲ ਕਰਨਗੇ ਮੁਲਾਕਾਤ - Punjab news

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬੇ ਦੇ ਮੰਤਰੀ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 29 ਜੂਨ ਨੂੰ ਕੀਤੀ ਜਾਵੇਗੀ।

ਸੂਬੇ ਦੇ ਮੰਤਰੀ ਐੱਸਜੀਪੀਸੀ ਪ੍ਰਧਾਨ ਲੌਂਗੋਵਾਲ ਨਾਲ ਕਰਨਗੇ ਮੁਲਾਕਾਤ

By

Published : Jun 26, 2019, 5:06 AM IST

ਚੰਡੀਗੜ੍ਹ : ਸੂਬੇ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਤਿਆਰੀਆਂ ਸ਼ੁਰੂ ਹੋ ਚੁੱਕਿਆਂ ਹਨ।

ਇਸ ਸਬੰਧ ਵਿੱਚ ਪੰਜਾਬ ਦੇ ਮੰਤਰੀ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 29 ਜੂਨ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ। ਇਸ ਵਿੱਚ ਮੁਲਾਕਾਤ ਵਿੱਚ ਪ੍ਰਕਾਸ਼ ਪੁਰਬ ਸੰਬਧੀ ਤਿਆਰੀਆਂ ਦੀ ਚਰਚਾ ਹੋ ਸਕਦੀ ਹੈ।

ਜਾਣਕਾਰੀ ਮੁਤਾਬਕ ਓਪੀ ਸੋਨੀ ਅਤੇ ਚਰਨਜੀਤ ਸਿੰਘ ਚੰਨੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਰਾਜਨੀਤਕ ਆਗੂ ਮੁਲਾਕਾਤ ਲਈ ਪੁੱਜਣਗੇ। ਗੁਰ ਪੁਰਬ ਸਬੰਧੀ ਤਿਆਰੀਆਂ ਨੂੰ ਲੈ ਕੇ ਰੋਡਮੈਪ ਤਿਆਰ ਕੀਤਾ ਜਾਵੇਗਾ ਤਾਂ ਜੋ ਗੁਰ ਪੁਰਬ ਸਬੰਧੀ ਤਿਆਰੀਆਂ ਸਹੀ ਤਰੀਕੇ ਨਾਲ ਮੁਕਮਲ ਕੀਤੀਆਂ ਜਾ ਸਕਣ। ਕਿਉਂਕਿ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਂਦ ਹੈ।

ABOUT THE AUTHOR

...view details