ਚੰਡੀਗੜ੍ਹ : ਸੁਖਦੇਵ ਸਿੰਘ ਢੀਂਡਸਾ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਮੋਦੀ ਦੇ ਹੱਕ ਵਿੱਚ ਵੋਟ ਪਾਉਂਣ ਦੀ ਅਪੀਲ ਕੀਤੀ।
ਸਿਆਸਤ ਤੋਂ ਤੌਬਾ ਕਰਨ ਵਾਲੇ ਸੁਖਦੇਵ ਸਿੰਘ ਢੀਂਡਸਾ ਰਾਜਨੀਤੀ 'ਚ ਪਰਤੇ, ਕੀਤੀ ਮੋਦੀ ਦੀ ਹਿਮਾਇਤ - peoples
ਲੋਕਸਭਾ ਚੋਣਾਂ ਦੌਰਾਨ ਚੱਲ ਰਹੀ ਸਿਆਸੀ ਸਰਗਰਮੀਆਂ ਵਿੱਚ ਲੰਬੀ ਚੁੱਪੀ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਹੱਕ ਵਿੱਚ ਵੋਟ ਪਾਉਂਣ ਦੀ ਅਪੀਲ ਕੀਤੀ।
ਪਦਮ ਭੂਸ਼ਨ ਜੇਤੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਨੇ ਸਾਬਕਾ ਐਮ ਪੀ ਤਰਲੋਚਨ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਪ੍ਰਧਾਨ ਸਰ ਮਨਜਿੰਦਰ ਸਿੰਘ ਸਿਰਸਾ ਨਾਲ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਵੋਟਰ ਪ੍ਰਧਾਨ ਮੰਤਰੀ ਮੋਦੀ ਨੂੰ ਵੋਟ ਪਾਉਂਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਵਿੱਚ ਮਜ਼ਬੂਤ ਸਰਕਾਰ ਬਣਾਉਂਣ ਦੀ ਸਮਰਥਾ ਰੱਖਦੇ ਹਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹੀ ਲੋਕਾਂ ਦੀਆਂ ਵੋਟਾਂ ਦੇ ਅਸਲ ਹੱਕਦਾਰ ਹਨ।
ਉਨ੍ਹਾਂ ਸਿੱਖ ਕੱਤਲੇਆਮ ਦੀ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਵਿਸ਼ੇਸ਼ ਐਸ.ਆਈ.ਟੀ ਟੀਮ ਦਾ ਗਠਨ ਕੀਤਾ ਹੈ। ਇਸ ਵਜ੍ਹਾ ਕਾਰਨ ਅੱਜ ਸੱਜਣ ਕੁਮਾਰ ਤੇ ਨਰੇਸ਼ ਸਹਿਰਾਵਤ ਵਰਗੇ ਦੋਸ਼ੀ ਸਲਾਖ਼ਾਂ ਪਿੱਛੇ ਹਨ।