ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਤਣਾਅ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਇੱਕ ਮਹੀਨਾ ਹੋਣ ਮਗਰੋਂ ਹੁਣ ਤੱਕ ਸਿੱਧੂ ਨੇ ਆਪਣਾ ਨਵਾਂ ਮੰਤਰਾਲਾ ਨਹੀਂ ਸਾਂਭਿਆ ਹੈ।
ਕੈਬਿਨੇਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਆਪਣੇ ਕੈਬਨਿਟ ਸਹਿਯੋਗੀ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਮੰਤਰਾਲੇ ਦਾ ਅਹੁਦਾ ਸਾਂਭ ਲੈਣ। ਮੋਹਿੰਦਰਾ ਨੇ ਕਿਹਾ, "ਮੈਂ ਉਨ੍ਹਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੂੰ ਆਪਣੇ ਵਿਭਾਗ ਦਾ ਅਹੁਦਾ ਸੰਭਾਲਣਾ ਚਾਹੀਦਾ ਹੈ।"
ਜ਼ਿਕਰਯੋਗ ਹੈ ਕਿ 6 ਜੂਨ ਨੂੰ ਮੁੱ ਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਤੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗਾਂ ਨੂੰ ਵਾਪਸ ਲੈ ਲਿਆ ਸੀ ਤੇ ਉਨ੍ਹਾਂ ਨੂੰ ਊਰਜਾ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਅਮਰਿੰਦਰ ਸਿੰਘ ਨੇ ਸਿੱਧੂ ਤੋਂ ਵਿਭਾਗ ਨੂੰ ਵਾਪਸ ਲੈਣ ਦਾ ਕਾਰਨ ਸਿੱਧੂ ਦੀ ਮਾੜੀ ਕਾਰਗੁਜ਼ਾਰੀ ਦੱਸਿਆ ਸੀ ਜਿਸ ਤੋਂ ਬਾਅਦ ਦੋਹਾਂ ਵਿਚਕਾਰ ਤਣਾਅ ਹੋਰ ਵੱਧ ਗਿਆ ਸੀ।
ਦੂਜੇ ਪਾਸੇ, ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ (ਭਾਜਪਾ) ਕਾਂਗਰਸ ਤੇ ਨਿਸ਼ਾਨਾ ਸਾਧ ਰਹੇ ਹਨ। ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁਘ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ 'ਤੇਂ ਵਾਰ ਕਰਦੇ ਹੋਏ ਕਿਹਾ ਕਿ ਬਿਜਲੀ ਦੀ ਉੱਚੀ ਦਰ ਕਾਰਨ ਰਾਜ ਪ੍ਰਭਾਵਿਤ ਹੋ ਰਿਹਾ ਹੈ। ਚੁਘ ਨੇ ਕਿਹਾ ਕਿ ਇਹ ਪਹਿਲਾ ਮਾਮਲਾ ਹੈ ਜਿਸ 'ਚ ਕੈਬਨਿਟ ਮੰਤਰੀ ਆਪਣੇ ਮੁੱਖ ਮੰਤਰੀ ਦਾ ਅਦੇਸ਼ ਮਨਣ ਨੂੰ ਤੈਆਰ ਹੀ ਨਹੀ ਹੈ।