ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਕਠੂਆ 'ਚ ਸੱਤ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਮਾਮਲੇ 'ਚ ਮੁੱਖ ਦੋਸ਼ੀ ਪਰਵੇਸ਼ ਦੀ ਉਮਰ ਕੈਦ ਦੀ ਸਜ਼ਾ ਵਿਰੁੱਧ ਕੀਤੀ ਅਪੀਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਵਾਈ ਲਈ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪਠਾਨਕੋਟ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵੱਲੋਂ ਲਗਾਏ ਗਏ 1 ਲੱਖ ਜ਼ੁਰਮਾਨੇ 'ਤੇ ਵੀ ਰੋਕ ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਠਾਨਕੋਟ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਇਸ ਮਾਮਲੇ ਦੇ ਸੱਤ ਮੁਲਜ਼ਮਾਂ ਵਿੱਚੋਂ 6 ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ। ਇਸ ਮਾਮਲੇ ਦੇ ਮੁੱਖ ਦੋਸ਼ੀ ਸਾਂਝੀ ਰਾਮ, ਪਰਵੇਸ਼ ਕੁਮਾਰ ਅਤੇ ਪੁਲਿਸ ਮੁਲਾਜ਼ਮ ਦੀਪਕ ਖਜੂਰੀਆ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।