ਚੰਡੀਗੜ੍ਹ: 17ਵੀਂ ਲੋਕ ਸਭਾ ਚੋਣਾਂ 'ਚ ਦੇਸ਼ਵਾਸੀਆਂ ਨੇ ਭਾਰੀ ਬਹੁਮਤ ਦੇ ਕੇ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਮੋਦੀ ਦੀ ਇਸ ਸ਼ਾਨਦਾਰ ਜਿੱਤ 'ਤੇ ਉਨ੍ਹਾਂ ਨੂੰ ਦੇਸ਼ ਅਤੇ ਦੁਨੀਆਂ ਭਰ ਦੇ ਆਗੂਆਂ ਨੇ ਵਧਾਈ ਦਿੱਤੀ।
ਸੂਬੇ 'ਚ ਕਾਂਗਰਸ ਦੇ ਪ੍ਰਦਰਸ਼ਨ 'ਤੇ ਮੋਦੀ ਨੇ ਦਿੱਤੀ ਕੈਪਟਨ ਨੂੰ ਵਧਾਈ - capt amarinder singh
ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਵਿੱਚ ਕਾਂਗਰਸ ਦੇ ਚੰਗੇ ਪ੍ਰਦਰਸ਼ਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਵਧਾਈ।
ਫ਼ੋਟੋ
ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰ ਮੋਦੀ ਨੂੰ ਵਧਾਈ ਦਿੱਤੀ। ਕੈਪਟਨ ਦਾ ਧੰਨਵਾਦ ਕਰਦਿਆਂ ਮੋਦੀ ਨੇ ਸੂਬੇ ਵਿੱਚ ਕਾਂਗਰਸ ਦੇ ਪ੍ਰਦਰਸ਼ਨ 'ਤੇ ਕੈਪਟਨ ਨੂੰ ਮੁਬਾਰਕਾਂ ਦਿੱਤੀਆਂ ਅਤੇ ਪੰਜਾਬ ਦੀ ਭਲਾਈ ਲਈ ਇੱਕਠਾ ਹੋ ਕੇ ਕੰਮ ਕਰਨ ਦੀ ਗੱਲ ਕੀਤੀ।