ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀ ਪਹਿਲੀ ਕੈਬਿਨੇਟ ਮੀਟਿੰਗ ਚੰਡੀਗੜ੍ਹ ਵਿੱਚ ਹੋ ਰਹੀ ਹੈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸ ਵਿੱਚ ਮੁਹਾਲੀ ਵਿੱਚ ਨਵਾਂ ਮੈਡੀਕਲ ਕਾਲਜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਕੈਬਿਨੇਟ ਦੌਰਾਨ ਮੁਹਾਲੀ ਵਿੱਚ ਮੈਡੀਕਲ ਕਾਲਜ ਬਣਾਉਣ ਦੇ ਫ਼ੈਸਲੇ ਦੇ ਨਾਲ ਨਾਲ ਕਿਹਾ ਹੈ ਕਿ ਇਸ ਕਾਲਜ ਵਿੱਚ 100 MBBS ਸੀਟਾਂ ਨਿਰਧਾਰਤ ਕੀਤੀਆਂ ਗਈਆਂ ਹਨ ਇਸ ਦੇ ਨਾਲ ਹੀ ਕਿਹਾ ਕਿ ਇਸ ਕਾਲਜ ਵਿੱਚ ਅਧਿਆਪਕਾਂ ਲਈ 994 ਪੋਸਟਾਂ ਰੱਖੀਆਂ ਗਈਆਂ ਹਨ।