ਪੰਜਾਬ

punjab

ETV Bharat / state

ਮੁੱਖ ਮੰਤਰੀ ਨੇ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ 'ਚ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ।

ਫ਼ੋਟੋ।

By

Published : Jun 28, 2019, 9:22 AM IST

Updated : Jun 28, 2019, 1:45 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿੰਨ ਦਿਨਾਂ ਦਿੱਲੀ ਦੌਰੇ 'ਤੇ ਹਨ। ਕੈਪਟਨ ਨੇ ਦਿੱਲੀ 'ਚ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਉਡਾਣਾਂ ਅਤੇ ਸਮਾਰਟ ਸਿਟੀ ਨੂੰ ਲੈ ਕੇ ਚਰਚਾ ਕੀਤੀ ਗਈ।

ਵੀਡੀਓ

ਮੁੱਖ ਮੰਤਰੀ ਨੇ ਮੁਲਾਕਾਤ ਦੌਰਾਨ ਪੰਜਾਬ ਦੇ ਸਾਰੇ ਏਅਰਪੋਰਟ ਤੋਂ ਉਡਾਣਾਂ ਦੀ ਵੀ ਮੰਗ ਕੀਤੀ ਅਤੇ ਅੰਮ੍ਰਿਤਸਰ ਤੋਂ ਟੋਰੰਟੋ ਸਿੱਧੀ ਉਡਾਣ ਦੀ ਮੰਗ ਕੀਤੀ ਗਈ। ਹਰਦੀਪ ਪੁਰੀ ਨੇ ਮੁੱਖ ਮੰਤਰੀ ਨੂੰ ਇੰਨ੍ਹਾਂ ਮੰਗਾਂ ਨੂੰ ਲੈ ਕੇ ਭਰੋਸਾ ਦਵਾਇਆ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਸੂਬੇ 'ਚ ਲਾਗੂ ਕਰਵਾਉਣ ਦੀ ਗੱਲ ਕਹੀ।

ਦੱਸ ਦਈਏ ਕਿ ਲੰਘੇ ਦਿਨ ਕੈਪਟਨ ਨੇ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਨਾਲ ਸਬੰਧਤ ਸਾਰੇ ਮਸਲਿਆਂ 'ਤੇ ਵਿਚਾਰ ਕਰਕੇ ਇਸ ਦਾ ਛੇਤੀ ਹੱਲ ਕੱਢਣ ਦੀ ਮੰਗ ਕੀਤੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਤਾਰਪੁਰ ਕੋਰੀਡੋਰ ਦੇ ਮਸਲੇ 'ਤੇ ਚਰਚਾ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਲਾਂਘੇ ਲਈ ਰਾਵੀ ਦਰਿਆ 'ਤੇ ਕਾਜ਼ਵੇਅ ਦੀ ਬਜਾਏ ਓਵਰਬ੍ਰਿਜ ਬਣਾਉਣ ਲਈ ਪਾਕਿਸਤਾਨ ’ਤੇ ਜ਼ੋਰ ਪਾਉਣ ਦੀ ਅਪੀਲ ਕੀਤੀ।

Last Updated : Jun 28, 2019, 1:45 PM IST

ABOUT THE AUTHOR

...view details