ਪੰਜਾਬ

punjab

ETV Bharat / state

ਮਹਿਲਾ ਅਧਿਕਾਰੀ ਦੇ ਕਤਲ ਮਾਮਲੇ 'ਚ ਕੈਪਟਨ ਨੇ ਦਿੱਤੇ ਜਾਂਚ ਦੇ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਖਰੜ ਦੀ ਡਰੱਗ ਤੇ ਫ਼ੂਡ ਕੈਮੀਕਲ ਲੈਬਾਰਟਰੀ ਵਿਖੇ ਤਾਇਨਾਤ ਨੇਹਾ ਸ਼ੋਰੀ ਦੇ ਕਤਲ ਮਾਮਲੇ ਦੀ ਜਾਂਚ ਦੇ ਨਿਰਦੇਸ਼ ਜਾਰੀ ਕੀਤੇ।

ਕੈਪਟਨ ਅਮਰਿੰਦਰ ਸਿੰਘ

By

Published : Mar 29, 2019, 10:37 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਖਰੜ ਦੀ ਡਰੱਗ ਤੇ ਫ਼ੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੀ ਹੱਤਿਆ ਦੀ ਫੌਰੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਮਹਿਲਾ ਅਧਿਕਾਰੀ ਦੇ ਕਤਵ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕਿਸੇ ਦੇ ਦਖ਼ਲ ਦੇਣ ਜਾਂ ਧਮਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਸਵੇਰੇ 11 ਵਜੇ ਦੇ ਕਰੀਬ ਮੋਰਿੰਡਾ ਵਾਸੀ ਬਲਵਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨੇਹਾ ਸ਼ੋਰੀ ਵਾਸੀ ਪੰਚਕੂਲ ਦੀ ਹੱਤਿਆ ਕਰ ਦਿੱਤੀ। ਮੁਲਜ਼ਮ ਨੇ ਮਹਿਲਾ ਅਧਿਕਾਰੀ ਦੇ ਦਫ਼ਤਰ 'ਚ ਜਾ ਕੇ ਉਸ 'ਤੇ 2 ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਬੂ ਆਉਣ 'ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲਿਸ ਨੇ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਜੋ ਕਿ ਪੀ.ਜੀ.ਆਈ. ਚੰਡੀਗਰ੍ਹ ਵਿਖੇ ਜ਼ੇਰੇ ਇਲਾਜ ਹੈ।

ABOUT THE AUTHOR

...view details