ਚੰਡੀਗੜ੍ਹ: 13 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦਾ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਖ਼ਪਤਕਾਰਾਂ ਅਤੇ ਹੋਰ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਦਿੱਤੀ ਜਾਵੇਗੀ।
ਕਿਸਾਨਾਂ ਨੂੰ 8 ਘੰਟੇ ਤੇ ਹੋਰ ਖ਼ਪਤਕਾਰਾਂ ਨੂੰ 24 ਘੰਟੇ ਬਿਜਲੀ ਦੇਵੇਗੀ ਸਰਕਾਰ - ਝੋਨੇ ਦਾ ਸੀਜ਼ਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਹੈ।
ਫ਼ਾਈਲ ਫ਼ੋਟੋ।
ਮੁੱਖ ਮੰਤਰੀ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਦੇ ਪ੍ਰਬੰਧਾਂ ਸਬੰਧੀ ਇੱਕ ਮੀਟਿੰਗ ਕੀਤੀ। ਇਸ ਦੌਰਾਨ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ 14 ਹਜ਼ਾਰ ਮੈਗਾਵਾਟ ਦੀ ਮੰਗ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਗ਼ਰਮੀਆਂ ਦੌਰਾਨ 24 ਘੰਟੇ ਅਤੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਸਾਰੇ ਇਲਾਕਿਆਂ 'ਚ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਨੂੰ ਨਿਰਦੇਸ਼ ਦਿੱਤੇ ਹਨ।