ਚੰਡੀਗੜ੍ਹ: ਫ਼ਤਿਹਵੀਰ ਦੇ ਮਾਮਲੇ ਤੋਂ ਬਾਅਦ ਕੈਪਟਨ ਸਰਕਾਰ ਐਕਸ਼ਨ 'ਚ ਆ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਪੰਜਾਬ 'ਚ 45 ਬੋਰਵੈੱਲ ਸੀਲ ਕਰ ਦਿੱਤੇ ਗਏ ਹਨ। ਸੂਬੇ ਦੇ ਡੀਸੀ ਵੱਲੋਂ ਦਿੱਤੀ ਗਈ ਰਿਪੋਰਟ ਮੁਤਾਬਿਕ ਫ਼ਤਿਹਗੜ੍ਹ ਸਾਹਿਬ, ਬੱਸੀ ਪਠਾਣਾਂ, ਮਾਨਸਾ, ਕਪੂਰਥਲਾ, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ।
ਫ਼ਤਿਹਵੀਰ ਦੀ ਮੌਤ ਤੋਂ ਬਾਅਦ ਜਾਗੀ ਕੈਪਟਨ ਸਰਕਾਰ, 45 ਬੋਰਵੈੱਲ ਕੀਤੇ ਸੀਲ
ਫ਼ਤਿਹਵੀਰ ਦੇ ਮਾਮਲੇ ਤੋਂ ਬਾਅਦ ਕੈਪਟਨ ਸਰਕਾਰ ਐਕਸ਼ਨ 'ਚ ਆ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਪੰਜਾਬ 'ਚ 45 ਬੋਰਵੈੱਲ ਸੀਲ ਕਰ ਦਿੱਤੇ ਗਏ ਹਨ।
ਫ਼ਾਇਲ ਫ਼ੋਟੋ
ਉੱਥੇ ਹੀ, ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਕੋਈ ਵੀ ਖੁੱਲ੍ਹਾ ਬੋਰਵੈੱਲ ਨਹੀਂ ਮਿਲਿਆ ਹੈ। ਸਰਕਾਰ ਵੱਲੋ ਸੂਬੇ ਵਿੱਚ ਸਾਰੇ ਹੀ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਨੂੰ 2 ਸਾਲਾ ਫ਼ਤਿਹਵੀਰ ਦੀ 150 ਫੁੱਟ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਸੂਬੇ ਦੇ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।