ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਕੈਪਟਨ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਰੀਫ਼ ਕਰਦੇ ਹੋਇਆ ਦੱਸਿਆ ਹੈ ਕਿ ਇਸ ਵਾਰ ਦੇ ਸਰਵੇਖਣ 'ਚ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਵਧੀਆ ਕੰਮ ਕਰਕੇ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾਂ ਪੋਸਟ ਰਾਹੀਂ ਦੱਸਿਆ ਕਿ ਪੰਜਾਬ ਨੂੰ ਗਣਿਤ ਵਿਸ਼ੇ 'ਚ ਦੂਜਾ ਸਥਾਨ ਹਾਸਲ ਹੋਇਆ ਹੈ।
ਪੰਜਾਬ ਨੇ ਹਾਸਲ ਕੀਤੀ ਨਵੀਂ ਉਪਲਬਧੀ - ਕੈਪਟਨ ਅਮਰਿੰਦਰ ਸਿੰਘ
ਸਰਕਾਰੀ ਸਕੂਲਾਂ ਨੇ ਹਰ ਪੱਖੋਂ ਵਧੀਆ ਕੰਮ ਕਰ ਕੀਤਾ ਸੂਬੇ ਨਾਂਅ ਰੋਸ਼ਨ। ਸਰਵੇਖਣ ਰਿਪੋਰਟ 2018 ਮੁਤਾਬਕ ਪੰਜਾਬ ਨੂੰ ਗਣਿਤ ਵਿਸ਼ੇ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ।
ਫੋਟੋ
ਕੈਪਟਨ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਲਿਖਿਆ ਕਿ ,"ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀਨ ਕਾਰਗੁਜ਼ਾਰੀ ਦੀ ਸ਼ਲਾਘਾ ਹਰ ਇੱਕ ਦੀ ਜ਼ੁਬਾਨ ‘ਤੇ ਹੈ। ‘ਅਸਰ’ ਸਰਵੇਖਣ ਰਿਪੋਰਟ 2018 ਮੁਤਾਬਕ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਹਰ ਪੱਖੋਂ ਵਧੀਆ ਕੰਮ ਕੀਤਾ ਹੈ ਤੇ ਪੰਜਾਬ ਨੂੰ ਗਣਿਤ ਵਿਸ਼ੇ ਵਿੱਚ ਦੂਜਾ ਸਥਾਨ ਮਿਲਿਆ ਹੈ। ਇਸ ਦੇ ਨਾਲ ਹੀ ਪੰਜਾਬ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।"