ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜੇ ਵਜੋਂ ਮਨਾਇਆ ਜਾਣਾ ਚਾਹੀਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜਾ ਐਲਾਨਿਆ ਜਾਵੇ : ਕੈਪਟਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜੇ ਵਜੋਂ ਐਲਾਨ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਚਿੱਠੀ ਵੀ ਲਿੱਖੀ ਹੈ।
ਕਾਸ਼ ਪੁਰਬ ਨੂੰ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ : ਕੈਪਟਨ
ਇਸ ਸਾਲ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਆ ਰਿਹਾ ਹੈ, ਇਸ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਇਸ ਦਿਨ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਨਸ਼ੇ, ਜੀਐਸਟੀ ਅਤੇ ਗਰੀਬਾਂ ਲਈ ਆਵਾਸ ਯੋਜਨਾ ਨਾਲ ਸਬੰਧਤ ਮੁੱਦਿਆਂ ਉੱਤੇ ਚਿੱਠੀ ਲਿੱਖ ਚੁੱਕੇ ਹਨ।