ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਅਹਿਮ ਮੀਟਿੰਗ ਬੁਲਾਈ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਮੀਟਿੰਗ ਬਾਅਦ ਦੁਪਿਹਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ 'ਚ ਹੋਵੇਗੀ ਅਤੇ ਇਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।