ਚੰਡੀਗੜ੍ਹ: ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਉਨ੍ਹਾਂ ਨਰਿੰਦਰ ਮੋਦੀ ਨੂੰ ਮੁੜ ਤੋਂ ਪੀਐੱਮ ਬਣਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਕਾਂਗਰਸ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨੇ ਵਿੰਨ੍ਹੇ।
ਕੈਪਟਨ ਦੀ ਕੁਰਸੀ 'ਤੇ ਹੈ ਸਿੱਧੂ ਦੀ ਅੱਖ: ਸ਼ਵੇਤ ਮਲਿਕ - shwait malik slams captain and sidhu
ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨੇ ਵਿੰਨ੍ਹੇ।
ਸ਼ਵੇਤ ਮਲਿਕ
ਸ਼ਵੇਤ ਮਲਿਕ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਿੱਧੂ ਦੀ ਅੱਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ 'ਤੇ ਹੈ। ਸਿੱਧੂ, ਰਾਹੁਲ ਗਾਂਧੀ ਦਾ ਏਜੇਂਟ ਹੈ ਅਤੇ ਦੀਮਕ ਵਾਂਗ ਕੈਪਟਨ ਨੂੰ ਚਿੰਬੜਿਆ ਹੋਇਆ ਹੈ।
ਉਨ੍ਹਾਂ ਮੁੱਖ ਮੰਤਰੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੈਪਟਨ ਨੂੰ ਆਪਣੀ ਕੁਰਸੀ ਦੀ ਫ਼ਿਕਰ ਹੈ ਉਨ੍ਹਾਂ ਦਾ ਕਹਿਣਾ ਸਹੀ ਸੀ ਕਿ ਸ਼ਹਿਰਾਂ 'ਚ ਕੋਈ ਵਿਕਾਸ ਨਹੀਂ ਹੋਇਆ। ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਨੂੰ ਤੋਹਫ਼ਾ ਦਿੱਤਾ ਹੈ।