ਨਵੀ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜੇ.ਪੀ. ਨੱਢਾ ਨੂੰ ਕਾਰਜਕਾਰੀ ਕੌਮੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ। ਸੁਖਬੀਰ ਬਾਦਲ ਦੇ ਨਾਲ ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੀ ਮੌਜੂਦ ਸਨ। ਸੁਖਬੀਰ ਬਾਦਲ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਸੁੁਖਬੀਰ ਬਾਦਲ ਨੇ ਜੇ.ਪੀ. ਨੱਢਾ ਦੀ ਤਾਰੀਫ਼ ਕਰਦੇ ਹੋਇਆ ਕਿਹਾ ਕਿ, 'ਨੱਢਾ ਜੀ ਸਿਰਫ ਇੱਕ ਮਿਹਨਤੀ ਇਨਸਾਨ ਵਜੋਂ ਹੀ ਨਹੀਂ ਜਾਣੇ ਜਾਂਦੇ, ਸਗੋਂ ਉਨ੍ਹਾਂ ਦੀ ਪ੍ਰਸਿੱਧੀ ਪਾਰਟੀ ਅਤੇ ਉਸ ਤੋਂ ਵੀ ਪਰੇ ਹੈ।"
ਸੁਖਬੀਰ ਬਾਦਲ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ, ਭਾਜਪਾ ਦਾ ਕਾਰਜਕਾਰੀ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ - BJP working president
ਸੁਖਬੀਰ ਬਾਦਲ ਦੇ ਜੇ.ਪੀ. ਨੱਢਾ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਭਾਜਪਾ ਦਾ ਕਾਰਜਕਾਰੀ ਕੌਮੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ।
sukhbir badal meets jp nadda
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ ਭਾਜਪਾ ਦੇ ਪ੍ਰਧਾਨ ਸਨ ਪਰ ਗ੍ਰਹਿ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਥਾਂ ਨੱਢਾ ਨੂੰ ਚੁਣਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਕੁਝ ਰਾਜਾਂ ਵਿੱਚ ਚੋਣ ਤੱਕ ਸ਼ਾਹ ਹੀ ਪ੍ਰਧਾਨ ਰਹਿਣਗੇ ਪਰ ਪਾਰਟੀ ਨੇ ਨੱਢਾ ਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਹੈ।