ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਦਿੱਤਾ ਕਰਾਰਾ ਜਵਾਬ - bhagwant maan
ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਹੀ ਬਠਿੰਡਾ ਸੀਟ ਤੋਂ ਲੜਨ 'ਤੇ ਭਗਵੰਤ ਮਾਨ ਵੱਲੋਂ ਚੁੱਕੇ ਸਵਾਲਾਂ ਦਾ ਦਿੱਤਾ ਕਰਾਰਾ ਜਵਾਬ।
ਸੁਖਪਾਲ ਖਹਿਰਾ
ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਹੀ ਬਠਿੰਡਾ ਸੀਟ ਤੋਂ ਲੜਨ 'ਤੇ ਭਗਵੰਤ ਮਾਨ ਵੱਲੋਂ ਚੁੱਕੇ ਸਵਾਲਾਂ ਦਾ ਦਿੱਤਾ ਕਰਾਰਾ ਜਵਾਬ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਕਿਹਾ ਕਿ ਸੀ ਕਿ ਸੁਖਪਾਲ ਖਹਿਰਾ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜ ਰਹੇ ਹਨ।
ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਉਹ ਬਠਿੰਡਾ ਤੋਂ ਚੋਣ ਕਾਂਗਰਸ ਅਤੇ ਅਕਾਲੀ ਦਲ ਨੂੰ ਹਰਾਉਣ ਲਈ ਜਾ ਰਹੇ ਹਨ। ਉਨ੍ਹਾਂ ਭਗਵੰਤ ਮਾਨ ਨੂੰ ਸਵਾਲ ਕੀਤਾ ਸੀ ਕਿ ਜਦੋਂ ਉਹ ਜਲਾਲਾਬਾਦ ਤੋਂ ਸੁਖਬੀਰ ਬਾਦਲ ਵਿਰੁੱਧ ਚੋਣ ਲੜਨ ਗਏ ਸਨ ਤਾਂ ਕੀ ਉਨ੍ਹਾਂ ਨੂੰ ਜਿਤਾਉਣ ਗਏ ਸਨ?
ਇਸ ਤੋਂ ਇਲਾਵਾ ਖਹਿਰਾ ਨੇ ਰਵਾਇਤੀ ਪਾਰਟੀਆਂ 'ਤੇ ਪੰਜਾਬ ਨੂੰ ਲੁੱਟਣ ਦਾ ਦੋਸ਼ ਲਾਉਂਦਿਆਂ ਉਨ੍ਹਾਂ 'ਤੇ ਵੀ ਨਿਸ਼ਾਨਾ ਸਾਧਿਆ।