ਚੰਡੀਗੜ੍ਹ: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਨੇ ਐਤਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।
ਸੰਨੀ ਦਿਓਲ ਨਾਲ ਇਸ ਮੁਲਾਕਾਤ ਦੀ ਤਸਵੀਰ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਸਾਂਝੀ ਕੀਤੀ। ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਗੇ ਭਾਰਤ ਲਈ ਸੰਨੀ ਦਿਓਲ ਦੀ ਨਿਮਰਤਾ ਅਤੇ ਜਨੂੰਨ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ। ਮੋਦੀ ਨੇ ਕਿਹਾ ਕਿ ਸੰਨੀ ਨੂੰ ਮਿਲ ਕੇ ਉਨ੍ਹਾਂ ਨੂੰ ਖ਼ੁਸ਼ੀ ਹੋਈ।