ਮੁੱਖ ਮੰਤਰੀ ਨੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਕੀਤਾ ਨਿਯੁਕਤ - suresh arora
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਹੈ।
ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਸੂਬੇ ਦਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਅਤੇ ਸੀਨੀਅਰ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਸੂਬਾ ਸਰਕਾਰ ਵੱਲੋਂ ਜਾਰੀ ਕੀਤਾ ਜਾ ਚੁੱਕਾ ਹੈ।
ਜ਼ਿਕਰ ਕਰ ਦਈਏ ਕਿ 1982 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੁਰੇਸ਼ ਅਰੋੜਾ 33 ਵਰ੍ਹਿਆਂ ਦੇ ਸੇਵਾਕਾਲ ਦੌਰਾਨ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਇਸ ਸਾਲ ਫ਼ਰਵਰੀ ਵਿੱਚ ਸੇਵਾਮੁਕਤ ਹੋਏ ਹਨ। ਅਰੋੜਾ ਅਕਤੂਬਰ 2015 ਵਿੱਚ ਪੰਜਾਬ ਪੁਲਿਸ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਸੀ।
ਇਸ ਤੋਂ ਇਲਾਵਾ ਸੂਚਨਾ ਕਮਿਸ਼ਨਰ ਬਣੇ ਆਸਿਤ ਜੌਲੀ ਇਸ ਵੇਲੇ ‘ਇੰਡੀਆ ਟੂਡੇ ਗਰੁੱਪ’ ਵਿੱਚ ਡਿਪਟੀ ਐਡੀਟਰ ਵਜੋਂ ਕੰਮ ਕਰਦੇ ਹਨ। ਇਸ ਤੋਂ ਪਹਿਲਾਂ ਉਹ ‘ਦਾ ਏਸ਼ੀਅਨ ਏਜ਼’ ਅਤੇ ‘ਬੀ.ਬੀ.ਸੀ.’ ਵਿੱਚ ਸਪੈਸ਼ਲ ਕੌਰਸਪੋਂਡੈਂਟ ਵਜੋਂ ਕੰਮ ਕਰ ਚੁੱਕੇ ਹਨ।