ਪੰਜਾਬ

punjab

ETV Bharat / state

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਸਖ਼ਤ, ਅਪ੍ਰੈਲ 'ਚ 12 ਸਰਕਾਰੀ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਫ਼ੋਟੋ

By

Published : May 14, 2019, 7:58 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 10 ਛਾਪੇ ਮਾਰ ਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿੱਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 2 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 6 ਮੁਲਾਜ਼ਮ ਸ਼ਾਮਲ ਹਨ।

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉਪਲ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਣ ਵੱਖ-ਵੱਖ ਵਿੱਸ਼ੇਸ਼ ਅਦਾਲਤਾਂ ਵਿੱਚ ਪੇਸ਼ ਕੀਤੇ ਗਏ। ਇਸੇ ਮਹੀਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ।

ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਦੋ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ 2 ਸਰਾਕਰੀ ਮੁਲਾਜਮਾਂ ਨੂੰ ਸਜ਼ਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ੍ਹਾਂ ਵਿਚ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਜੂਨੀਅਰ ਸਹਾਇਕ ਪ੍ਰਮੋਦ ਸਿੰਘ ਨੂੰ ਐਸ.ਏ.ਐਸ ਨਗਰ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਦੂਜੇ ਕੇਸ ਵਿੱਚ ਪੰਜਾਬ ਅਨੁਸੂਚਿਤ ਜਾਤਾਂ, ਭੌਂ ਵਿਕਾਸ ਅਤੇ ਵਿੱਤ ਨਿਗਮ ਬਰਨਾਲਾ ਦੇ ਜਿਲਾ ਮੈਨੇਜਰ ਰਾਮ ਲੁਭਾਇਆ ਨੂੰ ਬਰਨਾਲਾ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

For All Latest Updates

ABOUT THE AUTHOR

...view details