ਚੰਡੀਗੜ੍ਹ: ਪੰਜਾਬ ਵਿੱਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 162.74 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1119762 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜ੍ਹਤੀਆਂ ਦੇ ਖਾਤਿਆਂ ਵਿੱਚ 28027.66 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 16158803 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 115261 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।